Site icon TheUnmute.com

ਗੈਸ ਸਿਲੰਡਰ ਡਿਲੀਵਰੀ ਕਰਨ ਵਾਲੇ ਦੀ ਕੁੱਟਮਾਰ ਤੋਂ ਬਾਅਦ ਮੌ.ਤ, ਪਰਿਵਾਰ ਦਾ ਥਾਣੇ ਬਾਹਰ ਫੁੱਟਿਆ ਗੁੱਸਾ

bus conductor

ਚੰਡੀਗੜ੍ਹ, 05 ਅਕਤੂਬਰ 2024: ਲੁਧਿਆਣਾ ‘ਚ ਗੈਸ ਸਿਲੰਡਰ (Gas cylinder) ਡਿਲੀਵਰੀ ਕਰਨ ਵਾਲੇ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਬੁਰੀ ਤਰ੍ਹਾਂ ਜ਼ਖਮੀ ਸਿਲੰਡਰ ਡਿਲੀਵਰੀ ਵਾਲੇ ਨੇ ਦੇਰ ਰਾਤ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਮ੍ਰਿਤਕ ਵਿਅਕਤੀ ਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਸਿਲੰਡਰ ਡਿਲੀਵਰੀ ਕਰਨ ਵਾਲੇ ਵਿਅਕਤੀ ਨੇ ਗੈਸ ਸਿਲੰਡਰ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਤਾ ਕੁਝ ਵਿਅਕਤੀਆਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਹ ਘਟਨਾ ਕੁਝ ਸਦੀਂ ਪਹਿਲਾਂ ਦੀ ਦੱਸੀ ਜਾ ਰਹੀ ਹੈ |

ਜ਼ਖਮੀ ਹਾਲਤ ‘ਚ ਰਮੇਸ਼ ਕੁਮਾਰ ਨੂੰ 2 ਅਕਤੂਬਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ | ਮ੍ਰਿਤਕ ਦੇ ਭਰਾ ਸਬੁਧ ਚੌਧਰੀ ਨੇ ਦੱਸਿਆ ਕਿ ਉਸ ਦੇ ਭਰਾ ਦੀ ਘਰਵਾਲੀ ਦੀ ਦੋ ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੀਆਂ ਚਾਰ ਧੀਆਂ ਹਨ, ਜਿਨ੍ਹਾਂ ‘ਚੋਂ ਇਕ ਅਪਾਹਜ ਹੈ ਅਤੇ ਵੱਡੀ ਧੀ ਦਾ ਅਗਲੇ ਮਹੀਨੇ ਵਿਆਹ ਹੋਣਾ ਸੀ।

ਗੈਸ ਸਿਲੰਡਰ (Gas cylinder) ਡਿਲੀਵਰੀ ਕਰਨ ਵਾਲੇ ਮ੍ਰਿਤਕ ਦੇ ਭਰਾ ਮੁਤਾਬਕ ਕੁੱਟਮਾਰ ਕਰਨ ਵਾਲੇ ਉਸਦੇ ਨਾਲ ਹੀ ਕੰਮ ਕਰਦੇ ਸਨ, ਜਿਨ੍ਹਾਂ ‘ਚੋਂ ਸਲੀਮ, ਬਿੱਟੂ, ਨਸੀਬ, ਮਹਿੰਦਰ ਸਮੇਤ 10-12 ਵਿਅਕਤੀ ਸਨ। ਉਕਤ ਵਿਅਕਤੀ ਦੀ ਮੌਤ ਤੋਂ ਗੁੱਸੇ ‘ਚ ਆਏ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਥਾਣੇ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ । ਪੁਲਿਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੀਸੀਟੀਵੀ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

Exit mobile version