ਚੰਡੀਗੜ੍ਹ 01 ਮਈ 2023: ਗੈਸ ਸਿਲੰਡਰ (Gas Cylinder) ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਕਟੌਤੀ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 171.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1856.50 ਰੁਪਏ ਹੋ ਗਈ ਹੈ।
ਪਿਛਲੇ ਕੁਝ ਮਹੀਨਿਆਂ ‘ਚ ਗੈਸ ਸਿਲੰਡਰ (Gas Cylinder) ਦੀਆਂ ਕੀਮਤਾਂ ‘ਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਹਾਲ ਹੀ ‘ਚ ਦਿੱਲੀ ‘ਚ 19 ਕਿਲੋ ਦੇ ਵਪਾਰਕ ਐੱਲ.ਪੀ.ਜੀ ਸਿਲੰਡਰ ਦੀ ਕੀਮਤ ‘ਚ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਹ ਸਿਲੰਡਰ 2,028 ਰੁਪਏ ਵਿੱਚ ਉਪਲਬਧ ਸਨ। ਹਾਲਾਂਕਿ ਇਸ ਦੇ ਬਾਵਜੂਦ ਘਰੇਲੂ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਦੇਸ਼ ਦੀਆਂ ਗੈਸ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਪੈਟਰੋਲੀਅਮ ਅਤੇ ਤੇਲ ਕੰਪਨੀਆਂ ਨੇ ਇਸ ਸਾਲ ਮਾਰਚ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਵਿੱਚ 350.50 ਰੁਪਏ ਪ੍ਰਤੀ ਯੂਨਿਟ ਅਤੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਸੀ।
ਇਸ ਸਾਲ 1 ਜਨਵਰੀ ਨੂੰ ਵੀ ਕਮਰਸ਼ੀਅਲ ਸਿਲੰਡਰ ‘ਚ 25 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਸੀ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ 91.50 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਸਨ।1 ਅਗਸਤ 2022 ਨੂੰ ਵੀ ਸਿਲੰਡਰ ਦੀ ਕੀਮਤ 36 ਰੁਪਏ ਪ੍ਰਤੀ ਯੂਨਿਟ ਘਟੀ ਸੀ। ਦੂਜੇ ਪਾਸੇ 6 ਜੁਲਾਈ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 8.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਸੀ।