July 7, 2024 3:48 pm
Sri Hemkunt Sahib

ਭਲਕੇ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਗੋਬਿੰਦਘਾਟ ਤੋਂ ਰਵਾਨਾ

ਚੰਡੀਗੜ੍ਹ ,19 ਮਈ 2023: ਵਿਸ਼ਵ ਪ੍ਰਸਿੱਧ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ 20 ਮਈ ਨੂੰ ਖੁੱਲ ਰਹੇ ਹਨ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਯਾਤਰਾ 17 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੁੱਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋਈ ਸੀ, ਇਸਦੇ ਨਾਲ ਹੀ 17 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੈਂਡ ਬਾਜਿਆਂ ਦੀਆਂ ਧੁਨਾਂ ਅਤੇ “ਜੋ ਬੋਲੇ ​​ਸੋ ਨਿਹਾਲ” ਦੇ ਜੈਕਾਰਿਆਂ ਦੀ ਗੂੰਜ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਨੇ ਸ੍ਰੀ ਹੇਮਕੁੰਟ ਸਾਹਿਬ ਨੇ ਯਾਤਰਾ ਲਈ ਪਹਿਲਾ ਜੱਥਾ ਰਵਾਨਾ ਕੀਤਾ ਸੀ ।

ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗੋਬਿੰਦਘਾਟ ਤੋਂ ਰਵਾਨਾ ਹੋ ਰਿਹਾ ਹੈ। ਗੋਵਿੰਦ ਘਾਟ ਤੋਂ ਗੋਵਿੰਦ ਧਾਮ ਵਿਖੇ ਪਹੁੰਚ ਇੱਕ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਇਹ ਜੱਥਾ ਸਵੇਰੇ ਤੜਕਸਾਰ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਜਾਵੇਗਾ ਤੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਕੱਲ ਨੂੰ 10.30 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਦਾ ਕਹਿਣਾ ਹੈ ਕਿ ਟਰੱਸਟ ਵੱਲੋਂ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੋਵਿੰਦਧਾਮ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਦੱਸਿਆ ਕਿ ਗੋਵਿੰਦਘਾਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਅੱਠ ਵਜੇ ਸ਼ਬਦ ਕੀਰਤਨ ਉਪਰੰਤ ਪੰਜ ਪਿਆਰਿਆਂ ਸਮੇਤ ਸੰਗਤਾਂ ਦਾ ਜੱਥਾ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਿਆ ਹੈ। ਉੱਤਰਾਖੰਡ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਯਾਤਰਾ ਲਈ ਯਾਤਰਾ ਮਾਰਗ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ ‘ਤੇ ਵੱਖ-ਵੱਖ ਥਾਵਾਂ ‘ਤੇ ਗਰਮ ਜਲ ਛਕਾਇਆ ਜਾਵੇਗਾ। ਇਸ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ। ਇਸ ਦੇ ਨਾਲ ਹੀ ਯਾਤਰਾ ਦੇ ਰਸਤੇ ‘ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ ‘ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ।