ਚੰਡੀਗੜ੍ਹ, 09 ਅਕਤੂਬਰ 2026: 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਰੈਗੂਲਰ ਡੀਜੀਪੀ ਬਣਨ ‘ਤੇ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।
ਗੌਰਵ ਯਾਦਵ ਨੇ ‘ਐਕਸ’ ‘ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੂਬੇ ‘ਚ ਅੰਦਰੂਨੀ ਸੁਰੱਖਿਆ ਸਥਿਤੀ ਅਤੇ ਕਾਨੂੰਨ-ਵਿਵਸਥਾ ਬਾਰੇ ਜਾਣੂ ਕਰਵਾਇਆ। ਮੁਲਾਕਾਤ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਜਨਤਕ ਸੁਰੱਖਿਆ ਬਣਾਈ ਰੱਖਣ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ‘ਚ ਮੱਦਦ ਕਰਨ ਲਈ ਵਚਨਬੱਧ ਹੈ।
ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾ ਨਿਭਾ ਰਹੇ ਹਨ। ਹੁਕਮ ਜਾਰੀ ਹੋਣ ਤੋਂ ਬਾਅਦ, ਉਨ੍ਹਾਂ ਨੇ ਰੈਗੂਲਰ ਡੀਜੀਪੀ ਵਜੋਂ ਅਹੁਦਾ ਸੰਭਾਲ ਲਿਆ।
Read More: ਗੌਰਵ ਯਾਦਵ ਨੇ ਪੰਜਾਬ ਦੇ ਰੈਗੂਲਰ ਡੀਜੀਪੀ ਵਜੋਂ ਅਹੁਦਾ ਸੰਭਾਲਿਆ




