ਚੰਡੀਗੜ੍ਹ, 2 ਜੂਨ, 2024: ਦਿੱਗਜ ਉਦਯੋਗਪਤੀ ਗੌਤਮ ਅਡਾਨੀ (Gautam Adani) ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣ ਗਏ ਹਨ। ਗੌਤਮ ਅਡਾਨੀ ਨੂੰ ਆਪਣੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ਵਧਣ ਦਾ ਫਾਇਦਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗੌਤਮ ਅਡਾਨੀ ਦੀ ਕੁੱਲ ਜਾਇਦਾਦ 111 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ, ਜਿਸ ਨਾਲ ਉਹ ਏਸ਼ੀਆ ਦਾ ਸਭ ਤੋਂ ਅਮੀਰ ਵਿਅਕਤੀ ਬਣ ਗਿਆ ਹੈ। ਮੁਕੇਸ਼ ਅੰਬਾਨੀ 109 ਬਿਲੀਅਨ ਡਾਲਰ ਦੀ ਜਾਇਦਾਦ ਦੇ ਨਾਲ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਹਨ।
ਅਡਾਨੀ ਗਰੁੱਪ (Gautam Adani) ਦੀਆਂ 10 ਸੂਚੀਬੱਧ ਕੰਪਨੀਆਂ ਦੇ ਬਾਜ਼ਾਰ ਮੁਲਾਂਕਣ ‘ਚ 84,064 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਕਾਰੋਬਾਰ ਦੀ ਸਮਾਪਤੀ ‘ਤੇ ਅਡਾਨੀ ਸਮੂਹ ਦੀਆਂ 10 ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 17.51 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ।
ਜੈਫਰੀਜ਼ ਨੇ ਅਡਾਨੀ ਸਮੂਹ ਦੀ ਇੱਕ ਉਤਸ਼ਾਹੀ ਵਿਸਥਾਰ ਯੋਜਨਾ ਦਾ ਖੁਲਾਸਾ ਕੀਤਾ ਹੈ, ਜਿਸ ਵਿੱਚ ਜੈਫਰੀਜ਼ ਨੇ ਕਿਹਾ ਕਿ ਅਡਾਨੀ ਸਮੂਹ ਅਗਲੇ ਦਹਾਕੇ ਵਿੱਚ $ 90 ਬਿਲੀਅਨ ਦੀ ਪੂੰਜੀ ਖਰਚ ਕਰੇਗਾ। ਇਸ ਤੋਂ ਬਾਅਦ ਅਡਾਨੀ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ।