Gautam Gambhir: ਭਾਰਤੀ ਕ੍ਰਿਕਟ ਟੀਮ ਦੇ ਕੋਚ ਗੌਤਮ ਗੰਭੀਰ ਨੂੰ ਮਿਲੀ ਜਾ.ਨੋਂ ਮਾਰਨ ਦੀ ਧਮਕੀ

24 ਅਪ੍ਰੈਲ 2025: ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ (Gautam Gambhir) ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਉਨ੍ਹਾਂ ਨੇ ਦਿੱਲੀ (delhi police)  ਪੁਲਿਸ ਐਫਆਈਆਰ ਕਰਵਾਈ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ।

ਉਥੇ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਗੌਤਮ ਗੰਭੀਰ (Gautam Gambhir)  ਨੇ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਸੀ। ਸਾਬਕਾ ਭਾਰਤੀ ਕ੍ਰਿਕਟਰ ਅਤੇ ਭਾਜਪਾ ਨੇਤਾ ਗੌਤਮ ਗੰਭੀਰ (Gautam Gambhir)  ਨੇ ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਭਾਰਤ ਇਸ ਕਾਇਰਤਾਪੂਰਨ ਕਾਰਵਾਈ ਦਾ ਜਵਾਬ ਦੇਵੇਗਾ।

ਗੌਤਮ ਗੰਭੀਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਾਰਥਨਾ ਕਰ ਰਹੇ ਹਨ। ਜੋ ਲੋਕ ਇਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਭਾਰਤ ਹਮਲਾ ਕਰੇਗਾ।

22 ਅਪ੍ਰੈਲ ਨੂੰ ਪਹਿਲਗਾਮ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਸੀ।

22 ਅਪ੍ਰੈਲ ਨੂੰ ਪਹਿਲਗਾਮ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ਵਿੱਚ 25 ਭਾਰਤੀਆਂ ਅਤੇ ਇੱਕ ਨੇਪਾਲੀ ਨਾਗਰਿਕ ਦੀ ਮੌਤ ਹੋ ਗਈ। ਲਸ਼ਕਰ-ਏ-ਤੋਇਬਾ ਦੇ ਇੱਕ ਪ੍ਰੌਕਸੀ ਵਿੰਗ, ਰੇਸਿਸਟੈਂਸ ਫਰੰਟ (ਟੀਆਰਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਬੇਨਕਾਬ ਹੋਣ ਤੋਂ ਬਾਅਦ ਵੀ, ਪਾਕਿਸਤਾਨ ਅਜੇ ਵੀ ਕਹਿ ਰਿਹਾ ਹੈ ਕਿ ਇਸ ਅੱਤਵਾਦੀ ਹਮਲੇ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਹੈ।

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਇਸ ਹਮਲੇ ਵਿੱਚ ਸਾਡਾ ਕੋਈ ਹੱਥ ਨਹੀਂ ਹੈ।ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ। ਉਨ੍ਹਾਂ ਨੇ ਸੈਂਕੜੇ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

Read More:ਡਰੈਸਿੰਗ ਰੂਮ ਵਿਵਾਦ ‘ਤੇ ਗੌਤਮ ਗੰਭੀਰ ਨੇ ਤੋੜੀ ਚੁੱਪੀ, “ਇਮਾਨਦਾਰ ਲੋਕ ਹੀ ਬਚਾ ਸਕਦੇ ਨੇ ਭਾਰਤੀ ਕ੍ਰਿਕਟ”

 

Scroll to Top