ਚੰਡੀਗੜ੍ਹ, 25 ਮਈ 2026: ਪੰਜਾਬ ਸਰਕਾਰ (punjab sarkar) ਨੇ ਈਦ-ਉਲ-ਜ਼ੂਹਾ (ਬਕਰੀਦ) ਦੇ ਸਬੰਧ ਵਿੱਚ 28 ਮਈ, 2026 (ਵੀਰਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਲਈ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ, ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਗਜ਼ਟਿਡ ਛੁੱਟੀ ਪਹਿਲਾਂ 27 ਮਈ, 2026 ਨੂੰ ਘੋਸ਼ਿਤ ਕੀਤੀ ਗਈ ਸੀ, ਪਰ ਹੁਣ, ਛੁੱਟੀ ਨੂੰ 28 ਮਈ, 2026 (ਵੀਰਵਾਰ) ਤੱਕ ਸੋਧਿਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਅੱਜ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
Read More: ਪੰਜਾਬ ‘ਚ ਬਕਰੀਦ ਦੀ ਛੁੱਟੀ 27 ਮਈ ਜਾਂ 28 ਮਈ ਨੂੰ ਹੋਵੇਗੀ, ਜਾਣੋ




