Nirmala Sitharaman

ਇਸ ਵਿੱਤੀ ਸਾਲ ‘ਚ ਜੀਡੀਪੀ 7.4% ਦੀ ਦਰ ਨਾਲ ਵਧੇਗੀ: ਨਿਰਮਲਾ ਸੀਤਾਰਮਨ

ਚੰਡੀਗੜ੍ਹ 26 ਅਗਸਤ 2022: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਐੱਫਈ ਬੈਸਟ ਬੈਂਕਸ ਅਵਾਰਡ ‘ਚ ਕਿਹਾ ਹੈ ਕਿ ਇਸ ਵਿੱਤੀ ਸਾਲ ਵਿੱਚ ਜੀਡੀਪੀ 7.4% ਦੀ ਦਰ ਨਾਲ ਵਧੇਗੀ ਅਤੇ ਵਿੱਤੀ ਸਾਲ 2023-24 ਵਿੱਚ ਵੀ ਇਸ ਦੇ ਇਸੇ ਪੱਧਰ ‘ਤੇ ਰਹਿਣ ਦੀ ਉਮੀਦ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁਫ਼ਤ ਤੋਹਫ਼ੇ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਵਿੱਚ ਆਉਣ ‘ਤੇ ਖਰਚੇ ਲਈ ਬਜਟ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮੁਦਰਾ ਫੰਡ ਅਤੇ ਵਿਸ਼ਵ ਬੈਂਕ ਨੇ ਵੀ ਅਗਲੇ ਦੋ ਵਿੱਤੀ ਸਾਲਾਂ ਵਿੱਚ ਭਾਰਤ ਦੀ ਵਿਕਾਸ ਦਰ ਸਭ ਤੋਂ ਤੇਜ਼ ਰਹਿਣ ਦਾ ਅਨੁਮਾਨ ਲਗਾਇਆ ਹੈ ਅਤੇ ਉਨ੍ਹਾਂ ਦੇ ਅਨੁਮਾਨ ਭਾਰਤੀ ਰਿਜ਼ਰਵ ਬੈਂਕ ਦੇ ਅਨੁਮਾਨਾਂ ਦੇ ਅਨੁਸਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਥਿਤੀ ਲਗਾਤਾਰ ਚੁਣੌਤੀਪੂਰਨ ਬਣੀ ਹੋਈ ਹੈ। ਵਿੱਤ ਮੰਤਰੀ ਸ਼ੁੱਕਰਵਾਰ ਨੂੰ ਐਫਈ ਬੈਸਟ ਬੈਂਕਸ ਅਵਾਰਡ (FE Best Banks Awards) ਸਮਾਗਮ ਦੌਰਾਨ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ |

ਇਸ ਦੌਰਾਨ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਨਿਰਯਾਤ ਖੇਤਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਵਿਸ਼ਵ ਵਿਕਾਸ ਹੌਲੀ ਹੋ ਗਿਆ ਹੈ। ਦੂਜੇ ਪਾਸੇ ਉਨ੍ਹਾਂ ਬਰਾਮਦਕਾਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਜਿਹੇ ਅਦਾਰਿਆਂ ਨਾਲ ਸਹਿਯੋਗ ਜਾਰੀ ਰੱਖੇਗੀ ਤਾਂ ਜੋ ਉਹ ਮੁਸੀਬਤਾਂ ਦਾ ਸਾਹਮਣਾ ਕਰ ਸਕਣ।

Scroll to Top