‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ ਘਰ ਬੈਠੇ ਹੀ ਪ੍ਰਾਪਤ ਕਰੋ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ
ਮਾਨ ਸਰਕਾਰ ਦੇ ਵਿਸ਼ੇਸ਼ ਉਪਰਾਲੇ ਦੀ ਚਾਰ-ਚੁਫ਼ੇਰੇ ਹੋ ਰਹੀ ਹੈ ਸ਼ਲਾਘਾ
25 ਦਸੰਬਰ 2024: Bhagwant Mann Sarkar Tuhade Dwaar: ਪਹਿਲਾਂ ਪੰਜਾਬ ਦੇ ਲੋਕਾਂ ਨੂੰ ਆਪਣੇ ਦਫ਼ਤਰੀ ਜਾਂ ਹੋਰ ਕੰਮ ਕਰਵਾਉਣ ਲਈ ਤਹਿਸਲਾਂ ਹੋਰ ਦਫਤਰਾਂ ਆਦਿ ਦੇ ਚੱਕਰ ਕੱਟਣੇ ਪੈਂਦੇ ਸਨ, ਕਈ ਵਾਰ ਤਾਂ ਸਾਰੀ ਦਿਹਾੜੀ ਲੰਘ ਜਾਂਦੀ ਜਾਂ ਫਿਰ ਕਈ ਦਿਨ ਤੱਕ ਕੰਮ ਨਹੀਂ ਹੁੰਦੇ ਸਨ, ਇਸ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ‘ਚ ਆਉਂਦੇ ਹੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਉਲੀਕਿਆ ਗਿਆ |
ਅਕਸਰ ਹੀ ਜਿਵੇਂ ਲੋਕ ਸਵਿੱਗੀ, ਜ਼ੋਮੈਟੋ ਜਾਂ ਬਲਿੰਕਿਟ ਜਿਹੀਆਂ ‘ਡੋਰ ਸਟੈਪ ਡਿਲਿਵਰੀ’ ਐਪਸ ਰਾਹੀਂ ਆਪਣੇ ਘਰ ਤੱਕ ਖਾਣਾ ਜਾਂ ਹੋਰ ਘਰੇਲੂ ਵਰਤੋਂ ਦਾ ਸਮਾਨ ਮੰਗਵਾਉਂਦੇ ਹਨ, ਬਿਲਕੁਲ ਉਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਘਰ ਬੈਠੇ ਹੀ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ (Bhagwant Mann Sarkar Tuhade Dwaar) ਇੱਕ ਫ਼ੋਨ ‘ਤੇ ਪ੍ਰਦਾਨ ਕਰਨ ਦੀ ਸਹੂਲਤ ਦਿੱਤੀ ਹੈ | ਇਸ ਸੁਵਿਧਾ ਤਹਿਤ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚ ਜਾਂਦਾ ਹੈ ਅਤੇ ਉਹ ਆਪਣੀ ਸੁਵਿਧਾ ਮੁਤਾਬਕ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ।
ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇੱਕ ਟੋਲ ਫ਼੍ਰੀ ਨੰਬਰ 1076 ਜਾਰੀ ਕੀਤਾ ਹੈ | ਉੱਥੇ 43 ਸੇਵਾਵਾਂ ‘ਚੋਂ ਕਿਸੇ ਇੱਕ ਦੀ ਚੋਣ ਕਰਕੇ ਉਸ ਲਈ ਸਮਾਂ-ਸਲਾਟ ਬੁੱਕ ਕੀਤਾ ਜਾ ਸਕਦਾ ਹੈ | ਇਸਦੇ ਨਾਲ ਹੀ ਲੋਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ।
ਪੰਜਾਬੀਆਂ ਨੂੰ ਸਰਕਾਰੀ ਦਫ਼ਤਰਾਂ ’ਚ ਮਿਲਣਗੀਆਂ ਇਹ ਸੇਵਾਵਾਂ
ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ
ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ
ਮੌਤ ਦੇ ਸਰਟੀਫਿਕੇਟ (ਸਿਹਤ) ‘ਚ ਸੋਧ
ਆਮਦਨ ਦਾ ਸਰਟੀਫਿਕੇਟ
ਜਨਮ/ਐਨ.ਏ.ਸੀ. ਸਰਟੀਫਿਕੇਟ
ਜਨਮ ਸਰਟੀਫਿਕੇਟ ‘ਚ ਨਾਮ ਜੋੜਨਾ
ਮੌਤ ਸਰਟੀਫਿਕੇਟ ਦੀਆਂ ਕਾਪੀਆਂ
ਜਨਮ ਸਰਟੀਫਿਕੇਟ ‘ਚ ਐਂਟਰੀ ‘ਚ ਸੋਧ
ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ
ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ
ਹਲਫੀਆ ਬਿਆਨ ਤਸਦੀਕ ਕਰਨਾ
ਮਾਲ ਰਿਕਾਰਡ ਦੀ ਜਾਂਚ
ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ)
ਭਾਰ-ਮੁਕਤ ਸਰਟੀਫਿਕੇਟ
ਗਿਰਵੀਨਾਮੇ ਦੀ ਇਕੁਇਟੀ ਐਂਟਰੀ
ਫਰਦ ਤਿਆਰ ਕਰਨ
ਦਸਤਾਵੇਜ਼ਾਂ ਦੇ ਕਾਊਂਟਰ ਸਾਈਨ
ਮੁਆਵਜ਼ੇ ਸਬੰਧੀ ਬਾਂਡ
ਬਾਰਡਰ ਏਰੀਏ ਸਬੰਧੀ ਸਰਟੀਫਿਕੇਟ
ਬੈਕਵਰਡ ਏਰੀਆ ਸਰਟੀਫਿਕੇਟ
ਜ਼ਮੀਨ ਦੀ ਹੱਦਬੰਦੀ
ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ
ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ
ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ
ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ
ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ
ਅਪਾਹਜ ਨਾਗਰਿਕਾਂ ਨੂੰ ਪੈਨਸ਼ਨ
ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ
ਬੱਚਿਆਂ ਲਈ ਪੈਨਸ਼ਨ
ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ)
ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ
ਜਨਰਲ ਜਾਤੀ ਸਰਟੀਫਿਕੇਟ
ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (OBC),
ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (EWS)
ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ),
ਬਜ਼ੁਰਗਾਂ ਨੂੰ ਪੈਨਸ਼ਨ
ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ)
ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ
ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ)
ਇਸ ਉਪਰਾਲੇ ਤਹਿਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਸ਼ਚਿਤ ਸਮੇਂ ‘ਤੇ ਲੋਕਾਂ ਦੇ ਘਰ/ਦਫ਼ਤਰ ਜਾਣਗੇ ਅਤੇ ਕਰਮਚਾਰੀ ਵਲੋਂ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕੀਤਾ ਜਾਵੇਗਾ ਅਤੇ ਕੀਤੇ ਗਏ ਕੰਮ ਸੰਬੰਧੀ ਫੀਸ ਲੈ ਕੇ ਰਸੀਦ ਵੀ ਦਿੱਤੀ ਜਾਵੇਗੀ। ਇਸ ਰਸੀਦ ਨਾਲ ਪੰਜਾਬ ਦੇ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ।
ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲੇਗੀ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ, ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ ਪੱਖੀ ਸ਼ਾਸਨ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸਰਕਾਰੀ ਸੇਵਾਵਾਂ ਦਾ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।
Read More: ਪੰਜਾਬ ਵਾਸੀਆਂ ਲਈ ਵਰਦਾਨ ਸਿੱਧ ਹੋ ਰਹੇ ਹਨ ਆਮ ਆਦਮੀ ਕਲੀਨਿਕ