Arvind Kejriwal

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ : ਅਰਵਿੰਦ ਕੇਜੀਰਾਵਲ

ਚੰਡੀਗੜ੍ਹ 09 ਮਈ 2022: ਪੰਜਾਬ ਮੁੱਖ ਮੰਤਰੀ ਵਲੋਂ ਅੱਜ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ‘ਚ ਨਸ਼ਿਆਂ ਦੇ ਮੁੱਦੇ ‘ਤੇ ਚਰਚਾ ਕੀਤੀ | ਨਸ਼ੇ ਦੇ ਖਾਤਮੇ ਲਈ ਸਖ਼ਤ ਕਦਮ ਚੁੱਕਣ ਦੇ ਆਦੇਸ਼ ਵੀ ਜਾਰੀ ਕੀਤੇ ਗਏ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਾਵਲ (Arvind Kejriwal) ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।

Arvind Kejriwal

Scroll to Top