ਅੰਮ੍ਰਿਤਸਰ, 07 ਜੁਲਾਈ 2026: ਘਰਿੰਡਾ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਲਗਭੱਗ 11 ਕਿੱਲੋ 960 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ, ਜਿਸ ਕਾਰਨ ਇਹ ਵੱਡੀ ਖੇਪ ਜ਼ਬਤ ਕੀਤੀ ਗਈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਨੇ ਇਸ ਮਾਮਲੇ ‘ਚ ਸ਼ਾਮਲ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸਨੂੰ ਕਿੱਥੇ ਲਿਜਾਇਆ ਜਾਣਾ ਸੀ। ਜਾਂਚ ਏਜੰਸੀਆਂ ਇਸ ਤਸਕਰੀ ‘ਚ ਸ਼ਾਮਲ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀਆਂ ਹਨ।
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ‘ਚ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਹਾਲਤ ‘ਚ ਨਸ਼ੇ ਦੇ ਵਪਾਰ ਨੂੰ ਵਧਣ-ਫੁੱਲਣ ਨਹੀਂ ਦਿੱਤਾ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਇਸ ਗੈਰ-ਕਾਨੂੰਨੀ ਵਪਾਰ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਨੇ ਜਨਤਾ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਤਸਕਰੀ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮਾਜ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।
Read More: ਮੋਹਾਲੀ ਦੇ ਏਕਮ ਢਿੱਲੋਂ ਕ.ਤ.ਲ ਮਾਮਲੇ ‘ਚ ਉਨ੍ਹਾਂ ਦੀ ਘਰਵਾਲੀ ਨੂੰ ਉਮਰ ਕੈਦ ਦੀ ਸਜ਼ਾ




