Site icon TheUnmute.com

ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ

Giani Harpreet Singh

ਚੰਡੀਗੜ੍ਹ, 16 ਅਕਤੂਬਰ 2024: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ‘ਚੋਂ ਕੱਢਣ ਦਾ ਹੁਕਮ ਦਿੱਤਾ ਗਿਆ ਸੀ |

ਇਸ ਸਭ ਦੇ ਵਿਚਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ ਕਿਹਾ ਕਿ ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਅਤੇ ਸੁਰੱਖਿਆ ਵਾਪਸ ਕਰਦੇ ਹਨ ।

ਬੇਹੱਦ ਭਾਵੁਕ ਹੋਏ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਉਨ੍ਹਾਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ। ਉਹ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ |

Exit mobile version