July 7, 2024 10:14 pm
Sri Hemkunt Sahib

ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਰੱਖਣ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ PM ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ 22 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨਦੇਵਭੂਮੀ ਉੱਤਰਾਖੰਡ ਵਿੱਚ ਚਾਰ ਧਾਮ ਦੀ ਯਾਤਰਾ ਸੰਬੰਧੀ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਯਾਤਰੀਆਂ ਦੀ ਸੁੱਖ ਸਹੂਲਤਾਂ ਦਾ ਬਾਰੇ ਵੀ ਜਾਣਕਾਰੀ ਲਈ | ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਗੌਰੀਕੁੰਡ ਨੂੰ ਕੇਦਾਰਨਾਥ ਅਤੇ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਨੂੰ ਜੋੜਨ ਵਾਲੇ ਦੋ ਨਵੇਂ ਰੋਪਵੇਅ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ |

ਇਸ ਮੌਕੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਰੱਖਣ ਦੇ ਇਤਿਹਾਸਕ ਉਪਰਾਲੇ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਨਾਲ-ਨਾਲ ਦੁਨੀਆ ਭਰ ਦੇ ਸਿੱਖਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਰੋਪਵੇਅ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਹੈ ਅਤੇ ਧੰਨਵਾਦ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਵਿਚਾਰੇ ਗਏ ਸਿੱਖ ਮੁੱਦਿਆਂ ਉੱਪਰ ਵੀ ਵਿਚਾਰ ਕਰਨ ਦੀ ਅਪੀਲ ਕੀਤੀ |

Sri Hemkunt Sahib