July 1, 2024 12:16 am
Giani Raghbir Singh

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਸੇਵਾ ਸੰਭਾਲੀ

ਚੰਡੀਗੜ੍ਹ, 22 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਅੱਜ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਦਸਤਾਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਭੇਂਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਵੱਖ ਵੱਖ ਸਿੱਖ ਸੰਸਥਾਵਾਂ ਵਲੋਂ ਸਿੰਘ ਸਾਹਿਬ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ।

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਜਨਮ ਪਿੰਡ ਸੁਲਤਾਨ ਵਿੰਡ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿੱਚ ਹੋਇਆ। ਰਘਬੀਰ ਸਿੰਘ (Giani Raghbir Singh) ਆਪਣੀ ਧਾਰਮਿਕ ਰੁਚੀ ਬਾਰੇ ਦੱਸਦਿਆਂ ਕਹਿੰਦੇ ਹਨ, “ਮੈਂ ਪਿੰਡ ਦੇ ਗੁਰਦੁਆਰੇ ਤੋਂ ਹੀ ਪਾਠ ਸੁਣਨਾ ਸ਼ੁਰੂ ਕੀਤਾ ਤੇ ਉਥੋਂ ਹੀ ਕਰਨਾ ਸਿੱਖਿਆ।”ਉਨ੍ਹਾਂ ਨੇ 1989 ਵਿੱਚ ਸ੍ਰੀ ਹਰਮਿੰਦਰ ਸਾਹਿਬ ਵਿੱਚ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ।

1995 ਵਿੱਚ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚ ਸ਼ਾਮਲ ਹੋਏ। ਉਨ੍ਹਾਂ ਪੰਜ ਪਿਆਰਿਆਂ ਵਜੋਂ 2014 ਤੱਕ ਸੇਵਾਵਾਂ ਨਿਭਾਈਆਂ। ਉਸ ਤੋਂ ਬਾਅਦ ਲਗਾਤਾਰ ਹੁਣ ਤੱਕ ਦਰਬਾਰ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਈ ਹੈ । 2017 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ, ਪੰਜਾਬ ਤੋਂ ਹੋਣ ਵਾਲੇ ਪਰਵਾਸ ਬਾਰੇ ਗੱਲ ਕਰਦਿਆਂ ਰਘਬੀਰ ਸਿੰਘ ਨੇ ਕਿਹਾ, “ਸਰਕਾਰਾਂ ਨੂੰ ਸੁਹਿਰਦ ਹੋਣਾ ਚਾਹੀਦਾ ਹੈ ਅਤੇ ਬੱਚਿਆਂ ਲਈ ਇਥੇ ਹੀ ਰੁਜ਼ਗਾਰ ਦੇ ਵਸੀਲੇ ਬਣਾਉਣੇ ਚਾਹੀਦੇ ਹਨ, ਸਿੱਖਿਆ ਦੇ ਚੰਗੇ ਪ੍ਰਬੰਧ ਹੋਣੇ ਚਾਹੀਦੇ ਹਨ ਤਾਂ ਜੋ ਬੱਚੇ ਇਥੇ ਵੱਡੇ ਅਹੁਦਿਆਂ ਨੂੰ ਹਾਸਲ ਕਰਨ ਕਾਬਲ ਬਣਨ।”