ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ,16 ਜੂਨ 2023:  ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੋਣਗੇ।ਇਸ ਤੋਂ ਇਲਾਵਾ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਹੋਣਗੇ ਅਤੇ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਰਹਿਣਗੇ | ਗਿਆਨੀ ਰਘਬੀਰ ਸਿੰਘ ਇਸ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ, ਹੁਣ ਗਿਆਨੀ ਸੁਲਤਾਨ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ । ਇਸਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ |

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਆਪਣੀ ਸਵੈ- ਇੱਛਾ ਨਾਲ ਛੱਡਿਆ ਹੈ | ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।