Giaspura Gas Leak Case

ਗਿਆਸਪੁਰਾ ਗੈਸ ਲੀਕ ਮਾਮਲਾ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ NGT, ਨਵੀਂ ਕਮੇਟੀ ਦਾ ਗਠਨ

ਚੰਡੀਗੜ੍ਹ,18 ਅਕਤੂਬਰ 2023: (Giaspura Gas Leak Case) ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ 30 ਅਪ੍ਰੈਲ ਮਹੀਨੇ ਵਿੱਚ ਗੈਸ ਲੀਕ ਦੀ ਘਟਨਾ ਵਾਪਰੀ, ਇਸ ਘਟਨਾ ਵਿੱਚ 11 ਜਣਿਆਂ ਦੀ ਮੌਤ ਹੋ ਗਈ ਸੀ । ਹੁਣ ਇਸ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹਿ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਆਪਣੀ ਕਾਰਗੁਜ਼ਾਰੀ ਤੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ(ਐਨਜੀਟੀ) ਨੂੰ ਸੰਤੁਸ਼ਟ ਨਹੀਂ ਹੈ। ਇਸ ਮਾਮਲੇ ਵਿੱਚ ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੱਡਾ ਕਦਮ ਚੁੱਕਦੇ ਹੋਏ ਤਿੰਨ ਮੈਂਬਰ ਕਮੇਟੀ ਗਠਿਤ ਕੀਤੀ ਹੈ। ਇਹ ਨਵੀਂ ਕਮੇਟੀ ਗੈਸ ਲੀਕ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।

30 ਅਪ੍ਰੈਲ 2023 ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਸੀਵਰੇਜ ਵਿੱਚੋਂ ਨਿਕਲੀ ਗੈਸ ਕਾਰਨ 11 ਜਣਿਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਐਨਜੀਟੀ ਨੇ 2 ਮਈ ਨੂੰ ਇੱਕ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੂੰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਾਲ-ਨਾਲ ਡੀਸੀ ਲੁਧਿਆਣਾ ਨੂੰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ।

Scroll to Top