ਚੰਡੀਗੜ੍ਹ 15 ਜੁਲਾਈ 2022: ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਨਰਸਿੰਗ ਕਾਲਜ ‘ਚ ਪੜ੍ਹ ਰਹੀ ਇਕ ਨੌਜਵਾਨ ਕੁੜੀ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ 23 ਸਾਲਾ ਲੜਕੀ ਰਜਿੰਦਰਾ ਹਸਪਤਾਲ ‘ਚ ਬਤੌਰ ਰੇਡੀਓਲੋਜਿਸਟ ਵਜੋਂ ਕੰਮ ਕਰਦੀ ਸੀ | ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਗੁਰਦਾਸਪੁਰ ਦੀ ਰਹਿਣ ਵਾਲੀ ਹੈ |
ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਪਟਿਆਲਾ ਮਾਡਲ ਟਾਊਨ ਪੁਲਿਸ ਚੌਕੀ ਦੇ ਮੁਖੀ ਐੱਸ.ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਕੁੜੀ ਦੇ ਮਾਪਿਆਂ ਨੂੰ ਬੁਲਾਇਆ ਗਿਆ ਹੈ ਅਤੇ ਮੌਤ ਦੇ ਅਸਲ ਕਾਰਨਾਂ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।