Site icon TheUnmute.com

ਖੇਤੀਬਾੜੀ ਵਿਭਾਗ ‘ਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ‘ਤੇ ਲੈਣ ਦੀ ਸਹਿਮਤੀ

New Sports Policy

ਚੰਡੀਗੜ੍ਹ, 31 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਅੱਜ ਕਈ ਅਹਿਮ ਫੈਸਲੇ ਲਏ ਹਨ | ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਸਹਿਮਤੀਕੈਬਨਿਟ ਨੇ ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰਾਂ ਅਤੇ 108 ਫੀਲਡ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਇਹ ਕਿਸਾਨ ਮਿੱਤਰ ਤੇ ਫੀਲਡ ਸੁਪਰਵਾਈਜ਼ਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਘੱਟ ਪਾਣੀ ਲੈਣ ਵਾਲੀਆਂ ਨਰਮੇ ਤੇ ਬਾਸਮਤੀ ਵਰਗੀਆਂ ਫ਼ਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨਗੇ। ਇਸ ਕਦਮ ਨਾਲ ਜਿੱਥੇ ਇਕ ਪਾਸੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ, ਉੱਥੇ ਦੂਜੇ ਨੌਜਵਾਨਾਂ ਲਈ ਰੋਜ਼ਗਾਰ ਦਾ ਮੌਕਾ ਮੁਹੱਈਆ ਹੋਵੇਗਾ।

Exit mobile version