ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਭਗਵੰਤ ਮਾਨ

ਪੰਜਾਬ

ਚੰਡੀਗੜ੍ਹ 19 ਮਾਰਚ 2022: ਪਹਿਲੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਮੰਤਰੀ ਮੰਡਲ ਨੇ ਇੱਕ ਮਹੀਨੇ ਦੇ ਅੰਦਰ 25,000 ਨੌਕਰੀਆਂ ਦੇ ਨੋਟੀਫਿਕੇਸ਼ਨ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੁਲਿਸ ਮਹਿਕਮੇ ‘ਚ 10,000 ਭਾਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਿਨਾ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ।

ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜਦੋ ਅਸੀਂ ਪੰਜਾਬ ‘ਚ ਚੋਣ ਪ੍ਰਚਾਰ ਕਰਦੇ ਸੀ ਤਾਂ ਹਰ ਸਟੇਜ ਤੋਂ ਕਿਹਾ ਜਾਂਦਾ ਸੀ ਕਿ ਬੇਰੁਜਗਾਰੀ ਵੱਡੇ ਪੱਧਰ ‘ਤੇ ਫੈਲੀ ਹੋਈ ਹੈ, ਅਤੇ ਜਦੋ ਤੁਸੀਂ ਸਾਡੀ ਸਰਕਾਰ ਬਣਾਓਗੇ ਤਾਂ ਸਾਡੀ ਪਹਿਲੀ ਕੈਬਨਿਟ ਮੀਟਿੰਗ ‘ਚ ਤੁਹਾਡੇ ਵਲੋਂ ਦਿੱਤਾ ਹਰਾ ਪੈੱਨ ਬੇਰੁਜਗਾਰੀ ਨੂੰ ਦੂਰ ਕਰਨ ਲਈ ਚੱਲੇਗਾ | ਨੌਜਵਾਨ ਅੱਜ ਵਿਦੇਸ਼ਾ ਵੱਲ ਨੂੰ ਭੱਜ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇੱਥੇ ਕੁਝ ਨਜ਼ਰ ਨਹੀਂ ਆਉਂਦਾ |

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਹ ਦੱਸਦਿਆਂ ਬੜੀ ਖੁਸ਼ੀ ਹੋ ਰਹੀ ਹੈ ਕਿ ਪਹਿਲੀ ਕੈਬਨਿਟ ਮੀਟਿੰਗ ‘ਚ ਪੰਜਾਬ ਦੇ ਨੌਜਵਾਨ ਮੁੰਡਿਆਂ, ਕੁੜੀਆਂ ਲਈ 25000 ਹਜਾਰ ਨੌਕਰੀਆਂ ਦਾ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪਹਿਲੀ ਕੈਬਿਨੇਟ ਮੀਟਿੰਗ ‘ਚ ਹਰੇ ਰੰਗ ਦਾ ਪੈੱਨ ਬੇਰੁਜਗਾਰ ਮੁੰਡਿਆਂ, ਕੁੜੀਆਂ ਦੇ ਹੱਕ ‘ਚ ਚੱਲਿਆ ਹੈ |

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਇਹ ਨੌਕਰੀਆਂ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਦਿੱਤੀ ਜਾਵੇਗੀ | ਇਸ ‘ਚ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ | ਇਸ ‘ਚ ਕੋਈ ਰਿਸ਼ਵਤ ਨਹੀਂ ਚੱਲੇਗੀ ਇਹ ਆਮ ਆਦਮੀ ਪਾਰਟੀ ਦਾ ਵਾਅਦਾ ਹੈ | ਇਨ੍ਹਾਂ ਨੌਕਰੀਆਂ ਸੰਬੰਧੀ ਨੋਟੀਫਿਕੇਸ਼ਨ ਇੱਕ ਮਹੀਨੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਬਾਕੀ ਗ੍ਰੰਟੀਆਂ ਨੂੰ ਵੀ ਪੂਰਾ ਕੀਤਾ ਜਾਵੇਗਾ | ਜਿਵੇਂ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ, ਸਾਡੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।