ਚੰਡੀਗੜ੍ਹ, 09 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (GLADA) ਲੁਧਿਆਣਾ ‘ਚ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਇਸ ਸੰਬੰਧੀ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਅਨਿਕਸ਼ਾ ਦੇਵੀ, ਜੋ ਕਿ ਦਸ਼ਮੇਸ਼ ਨਗਰ, ਪਿੰਡ ਇਯਾਲੀ ਖੁਰਦ, ਲੁਧਿਆਣਾ ਦੀ ਰਹਿਣ ਵਾਲੀ ਹੈ, ਉਸ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਅਭਿਜੀਤ ਸਿੰਘ ਵਰਮਾ, ਵਾਸੀ ਲੁਧਿਆਣਾ ਵੱਲੋਂ ਸ਼ਿਕਾਇਤ ਕੀਤੀ ਸੀ | ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰੀ ਕੀਤੀ ਹੈ।
ਸ਼ਿਕਾਇਤ ਦੇ ਅਨੁਸਾਰ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐਨਓਸੀ ਪ੍ਰਾਪਤ ਕਰਨ ਲਈ 4,251 ਰੁਪਏ ਦੀ ਔਨਲਾਈਨ ਫੀਸ ਅਦਾ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਮਹਿਲਾ ਕਲਰਕ ਨੇ ਐਨਓਸੀ ਜਾਰੀ ਕਰਨ ਲਈ ਗੂਗਲ ਪੇਅ ਰਾਹੀਂ 1500 ਰੁਪਏ ਦੀ ਰਿਸ਼ਵਤ ਮੰਗੀ।
ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ, ਕਿਉਂਕਿ ਇਹ ਜ਼ੁਬਾਨੀ ਅਤੇ ਦਸਤਾਵੇਜ਼ੀ ਸਬੂਤਾਂ ਦੁਆਰਾ ਸਾਬਤ ਹੋਏ ਸਨ। ਇਸ ਤੋਂ ਬਾਅਦ ਉਕਤ ਕਲਰਕ ਵਿਰੁੱਧ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਪੁਲਿਸ ਸਟੇਸ਼ਨ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।
Read More: Cyber Crime: ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਪੰਜਾਬ ਪੁਲਿਸ ਵੱਲੋਂ 4 ਜਣੇ ਗ੍ਰਿਫਤਾਰ