ਚੰਡੀਗੜ੍ਹ, 06 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ (GMADA) ਵਿਚ ਜ਼ਮੀਨ ਐਕਵਾਇਰ ਵਿੱਚ ਜਾਅਲਸਾਜ਼ੀ ਕਰਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਲਈ ਦਰਜ ਕੀਤੀ ਗਈ ਐਫਆਈਆਰ ਵਿੱਚ ਆਈਏਐਸ ਅਧਿਕਾਰੀ ਦੀ ਪਤਨੀ ਦਾ ਨਾਂ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ‘ਤੇ ਦੋਸ਼ ਹੈ ਕਿ ਜਾਅਲਸਾਜ਼ੀ ਨਾਲ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਵੇਲੇ ਮੁਆਵਜ਼ਾ ਹਾਸਲ ਕੀਤਾ।
ਵਿਜੀਲੈਂਸ ਬਿਊਰੋ ਨੇ ਇਕ ਐਫ.ਆਈ.ਆਰ ਦਰਜ ਕੀਤੀ ਹੈ ਜਿਸ ਵਿਚ 18 ਜਣਿਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ | ਇਹਨਾਂ 18 ਮੁਲਜ਼ਮਾਂ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪਤਨੀ ਜਸਮੀਨ ਕੌਰ ਦਾ ਨਾਂ ਵੀ ਸ਼ਾਮਲ ਹੈ। ਰਾਜੇਸ਼ ਧੀਮਾਨ ਗਮਾਡਾ ਵਿਚ ਉਚ ਅਹੁਦਿਆਂ ’ਤੇ ਤਾਇਨਾਤ ਰਹੇ ਹਨ |