July 4, 2024 8:42 pm
Sonali Phogat

ਸੋਨਾਲੀ ਫੋਗਾਟ ਦੀ ਮੌਤ ਮਾਮਲੇ ‘ਚ ਗੋਆ ਪੁਲਿਸ ਵਲੋਂ ਦੋ ਹੋਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ 27 ਅਗਸਤ 2022: ਗੋਆ ਪੁਲਿਸ ਨੇ ਅਦਾਕਾਰਾ ਅਤੇ ਭਾਜਪਾ ਆਗੂ ਸੋਨਾਲੀ ਫੋਗਾਟ (Sonali Phogat) ਦੀ ਮੌਤ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਨੂੰ ਪੁਲਿਸ ਨੇ ਕਰਲੀ ਕਲੱਬ ਦੇ ਮਾਲਕ ਅਤੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਲੱਬ ਦੇ ਬਾਥਰੂਮ ਵਿੱਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਸ ਮਾਮਲੇ ‘ਚ ਪੁੱਛਗਿੱਛ ਦੇ ਆਧਾਰ ‘ਤੇ ਸ਼ੁੱਕਰਵਾਰ ਨੂੰ ਸੋਨਾਲੀ ਦੇ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋਵਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਸ਼ਨੀਵਾਰ ਨੂੰ ਸੁਖਵਿੰਦਰ ਨੂੰ ਨਸ਼ਾ ਸਪਲਾਈ ਕਰਨ ਵਾਲੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰ ਲਿਆ। ਸੁਧੀਰ ਸਾਂਗਵਾਨ ਅਤੇ ਸੁਖਵਿੰਦਰ 22 ਅਗਸਤ ਨੂੰ ਸੋਨਾਲੀ ਨਾਲ ਗੋਆ ਪਹੁੰਚੇ ਸਨ।