Gold and silver prices

ਦੀਵਾਲੀ ਤੋਂ ਬਾਅਦ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ

ਦੇਸ, 22 ਅਕਤੂਬਰ 2025: Gold and silver prices: ਦੀਵਾਲੀ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸੋਨਾ ਆਪਣੇ ਸਭ ਤੋਂ ਉੱਚੇ ਪੱਧਰ ਤੋਂ ₹5,677 ਅਤੇ ਚਾਂਦੀ ਆਪਣੇ ਰਿਕਾਰਡ ਉੱਚੇ ਪੱਧਰ ਤੋਂ ₹25,599 ਤੱਕ ਡਿੱਗ ਗਈ ਹੈ। ਦੀਵਾਲੀ ਤੋਂ ਬਾਅਦ ਭਾਰਤ ‘ਚ ਸੋਨੇ ਅਤੇ ਚਾਂਦੀ ਦੀ ਖਰੀਦਦਾਰੀ ਹੌਲੀ ਹੋ ਗਈ ਹੈ, ਜਿਸ ਕਾਰਨ ਮੰਗ ‘ਚ ਗਿਰਾਵਟ ਆਈ ਹੈ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਮੁਤਾਬਕ ਅੱਜ 22 ਅਕਤੂਬਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ₹3,726 ਘੱਟ ਕੇ ₹1,23,907 ਹੋ ਗਈ ਹੈ। ਇਸ ਤੋਂ ਪਹਿਲਾਂ, 20 ਅਕਤੂਬਰ ਨੂੰ ਇਹ ₹1,27,633 ਸੀ। 17 ਅਕਤੂਬਰ ਨੂੰ ਸੋਨਾ ₹1,29,584 ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਸੀ।

ਚਾਂਦੀ ਦੀਆਂ ਕੀਮਤਾਂ ਅੱਜ ₹10,549 ਡਿੱਗ ਕੇ ₹1,52,501 ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ। ਇਸ ਤੋਂ ਪਹਿਲਾਂ, ਚਾਂਦੀ ਦੀ ਕੀਮਤ 1,63,050 ਰੁਪਏ ਪ੍ਰਤੀ ਕਿਲੋਗ੍ਰਾਮ ਸੀ। 14 ਅਕਤੂਬਰ ਨੂੰ ਚਾਂਦੀ 1,78,100 ਰੁਪਏ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਸੀ।

ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 47,745 ਰੁਪਏ ਵਧੀ ਹੈ। 31 ਦਸੰਬਰ, 2024 ਨੂੰ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 76,162 ਰੁਪਏ ਸੀ, ਜੋ ਹੁਣ 1,23,907 ਰੁਪਏ ਹੋ ਗਈ ਹੈ।

ਇਸ ਸਮੇਂ ਦੌਰਾਨ ਚਾਂਦੀ ਦੀ ਕੀਮਤ ‘ਚ ਵੀ 66,484 ਰੁਪਏ ਦਾ ਵਾਧਾ ਹੋਇਆ ਹੈ। 31 ਦਸੰਬਰ, 2024 ਨੂੰ ਇੱਕ ਕਿਲੋ ਚਾਂਦੀ ਦੀ ਕੀਮਤ 86,017 ਰੁਪਏ ਸੀ, ਜੋ ਹੁਣ 1,52,501 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

Read More: Gold and Silver Price: ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਵਾਧਾ

Scroll to Top