ਦਿੱਲੀ, 09 ਮਈ 2025: Gold Silver Price: ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 480 ਰੁਪਏ ਵਧ ਕੇ 99,730 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਭਾਰਤ ਅਤੇ ਪਾ.ਕਿ.ਸ.ਤਾਨ ਵਿਚਕਾਰ ਵਧਦੇ ਤਣਾਅ ਕਾਰਨ ਲੋਕ ਸੁਰੱਖਿਅਤ ਨਿਵੇਸ਼ ਲਈ ਸੋਨੇ ਵੱਲ ਮੁੜ ਰਹੇ ਹਨ। ਇਹ ਜਾਣਕਾਰੀ ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਦਿੱਤੀ।
ਇਸ ਤੋਂ ਪਹਿਲਾਂ ਵੀਰਵਾਰ ਨੂੰ 99.9 ਪ੍ਰਤੀਸ਼ਤ ਸ਼ੁੱਧਤਾ ਵਾਲਾ ਸੋਨਾ 99,250 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ 99.5 ਪ੍ਰਤੀਸ਼ਤ ਸ਼ੁੱਧਤਾ ਵਾਲਾ ਸੋਨਾ ਵੀ ਸ਼ੁੱਕਰਵਾਰ ਨੂੰ 480 ਰੁਪਏ ਵਧ ਕੇ 99,280 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ, ਜੋ ਵੀਰਵਾਰ ਨੂੰ 98,800 ਰੁਪਏ ‘ਤੇ ਬੰਦ ਹੋਇਆ ਸੀ।
ਸਰਾਫਾ ਐਸੋਸੀਏਸ਼ਨ ਦੇ ਮੁਤਾਬਕ ਚਾਂਦੀ ਦੀ ਕੀਮਤ ਵੀ 200 ਰੁਪਏ ਵਧ ਕੇ 98,400 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਪਿਛਲੀ ਵਾਰ ਇਹ 98,200 ਰੁਪਏ ‘ਤੇ ਬੰਦ ਹੋਇਆ ਸੀ।
ਅੰਤਰਰਾਸ਼ਟਰੀ ਬਾਜ਼ਾਰ ‘ਚ ਸਪਾਟ ਗੋਲਡ (ਜੋ ਤੁਰੰਤ ਖਰੀਦਿਆ ਅਤੇ ਵੇਚਿਆ ਜਾਂਦਾ ਹੈ) 22.37 ਡਾਲਰ ਵਧ ਕੇ 3,328.09 ਡਾਲਰ ਪ੍ਰਤੀ ਔਂਸ ਹੋ ਗਿਆ। ਸਪਾਟ ਚਾਂਦੀ 0.23% ਵਧ ਕੇ 32.54 ਡਾਲਰ ਪ੍ਰਤੀ ਔਂਸ ਹੋ ਗਈ। HDFC ਸਿਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ ਕਿ ਲੋਕ ਅਮਰੀਕੀ ਫੈਡਰਲ ਰਿਜ਼ਰਵ ਦੀ ਫੈਡਰਲ ਓਪਨ ਮਾਰਕੀਟ ਕਮੇਟੀ (FOMC) ਦੇ ਮੈਂਬਰਾਂ ਦੇ ਸੰਬੋਧਨ ਦੀ ਉਡੀਕ ਕਰ ਰਹੇ ਹਨ। ਇਸ ਦਾ ਅਸਰ ਡਾਲਰ ਅਤੇ ਸੋਨੇ ਦੀਆਂ ਭਵਿੱਖ ਦੀਆਂ ਕੀਮਤਾਂ ‘ਤੇ ਪੈ ਸਕਦਾ ਹੈ।
Read More: Gold Silver Price: ਦਿੱਲੀ ਸਰਾਫਾ ਬਾਜ਼ਾਰ ‘ਚ ਸੋਨੇ ਤੇ ਚਾਂਦੀ ਦੀ ਕੀਮਤਾਂ ‘ਚ ਆਈ ਗਿਰਾਵਟ