ਨਵੀਂ ਦਿੱਲੀ, 26 ਨਵੰਬਰ 2026 : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਪਿਛਲੇ ਦਿਨਾਂ ਆਈ ਗਿਰਾਵਟ ਤੋਂ ਬਾਅਦ ਅੱਜ ਮੁੜ ਤੇਜ਼ੀ ਦੇਖਣ ਨੂੰ ਮਿਲੀ ਹੈ। ਵੀਰਵਾਰ ਨੂੰ MCX ‘ਤੇ ਸੋਨਾ 2,513 ਰੁਪਏ ਦੇ ਵਾਧੇ ਨਾਲ 1,23,650 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਉੱਥੇ ਹੀ ਚਾਂਦੀ ਦੀ ਕੀਮਤ ਵਿੱਚ 5,709 ਰੁਪਏ ਦਾ ਵਾਧਾ ਹੋਇਆ ਅਤੇ ਇਹ 1,48,226 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰਦੀ ਰਹੀ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਚਾਂਦੀ ਦੀਆਂ ਕੀਮਤਾਂ ਵਿੱਚ ਕਰੀਬ 7,000 ਰੁਪਏ ਦੀ ਵੱਡੀ ਗਿਰਾਵਟ ਆਈ ਸੀ, ਜਿਸ ਕਾਰਨ ਇਹ ਇੱਕ ਸਾਲ ਦੇ ਹੇਠਲੇ ਪੱਧਰ ‘ਤੇ ਪਹੁੰਚ ਗਈ ਸੀ। ਇਸ ਦੌਰਾਨ ਸੋਨੇ ਦੀ ਕੀਮਤ ਵੀ ਘਟ ਕੇ 1,26,000 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ ਸੀ।
ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਚਾਂਦੀ ਦੀ ਕੀਮਤ ਡਿੱਗ ਕੇ 1.50 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ ਸੀ, ਜਦਕਿ 99.9 ਫੀਸਦੀ ਸ਼ੁੱਧ ਸੋਨੇ ਦੀ ਕੀਮਤ ਵਿੱਚ ਵੀ 800 ਰੁਪਏ ਦੀ ਕਮੀ ਦਰਜ ਕੀਤੀ ਗਈ ਸੀ। ਮਾਹਿਰਾਂ ਮੁਤਾਬਕ ਰੁਪਏ ਦੀ ਮਜ਼ਬੂਤੀ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੀਮਤੀ ਧਾਤਾਂ ਦੀ ਕਮਜ਼ੋਰੀ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ‘ਤੇ ਦਬਾਅ ਪਿਆ ਸੀ। ਹੁਣ ਮੁੜ ਆਈ ਤੇਜ਼ੀ ਨਾਲ ਬਾਜ਼ਾਰ ਵਿੱਚ ਹਲਚਲ ਵਧ ਗਈ ਹੈ।
READ MORE : ਸਟੇਜ ਸ਼ੋਅ ਦੌਰਾਨ ਮਾਂ ਪਾਰਵਤੀ ਬਾਰੇ ਟਿੱਪਣੀ ਕਰਨੀ ਪਈ ਮਹਿੰਗੀ, ਗਾਇਕ ਕਾਸ਼ੀ ਨਾਥ ਖ਼ਿਲਾਫ਼ FIR ਦਰਜ




