ਚੰਡੀਗੜ੍ਹ, 21 ਮਈ 2024: ਸੋਨਾ ਅਤੇ ਚਾਂਦੀ (Gold and silver) ਅੱਜ ਯਾਨੀ 21 ਮਈ ਨੂੰ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ ਸੋਨਾ ਕਾਰੋਬਾਰ ਦੌਰਾਨ 839 ਰੁਪਏ ਮਹਿੰਗਾ ਹੋ ਕੇ 74,222 ਰੁਪਏ ਹੋ ਗਿਆ।
ਚਾਂਦੀ ਵੀ ਅੱਜ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਇਹ 6,071 ਰੁਪਏ ਮਹਿੰਗਾ ਹੋ ਕੇ 92,444 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਸੋਮਵਾਰ 20 ਮਈ ਨੂੰ ਚਾਂਦੀ 86,373 ਰੁਪਏ ‘ਤੇ ਸੀ। ਦਿੱਲੀ ‘ਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 68,450 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 74,660 ਰੁਪਏ ਹੈ।
ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਦੇ ਮੁਤਾਬਕ ਆਉਣ ਵਾਲੇ ਦਿਨਾਂ ‘ਚ ਵੀ ਸੋਨੇ ਅਤੇ ਚਾਂਦੀ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਅਗਲੇ ਇੱਕ ਸਾਲ ਵਿੱਚ ਸੋਨੇ (Gold) ਦੀ ਕੀਮਤ 80 ਹਜ਼ਾਰ ਤੋਂ 85 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦੀ ਹੈ। ਜਦਕਿ ਚਾਂਦੀ ਵੀ 1 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਸਕਦੀ ਹੈ।