July 5, 2024 4:39 pm
Goldi Brar

ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਤੋਂ ਇਕੱਠੇ ਬਿਠਾ ਕੇ ਹੋਵੇ ਪੁੱਛਗਿੱਛ: ਬਲਕੌਰ ਸਿੰਘ

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ | ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਏ ਜਾਣ ਦੀ ਖਬਰ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੋਲਡੀ ਬਰਾੜ ਤੋਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ ਸਾਰਿਆਂ ਨੂੰ ਇਕੱਠੇ ਬਿਠਾ ਕੇ  ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ |

ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਸੀ ਤਰੀਕੇ ਨਾਲ ਨਹੀਂ ਹੋ ਰਹੀ | ਇਸ ਕਤਲ ਪਿੱਛੇ ਮਕਸਦ ਕੀ ਸੀ ਅਤੇ ਇਸ ਪਿੱਛੇ ਸੰਗੀਤ ਜਗਤ ਦੇ ਕੌਣ ਲੋਕ ਸਨ, ਇਸ ਤੋਂ ਪਰਦਾ ਉਦੋਂ ਹੀ ਉਠਾਇਆ ਜਾ ਸਕਦਾ ਹੈ, ਜਦੋਂ ਉਨ੍ਹਾਂ ਦਾ ਨਾਰਕੋਟਿਕਸ ਟੈਸਟ ਹੋਵੇਗਾ | ਜਿਕਰਯੋਗ ਹੈ ਕਿ ਬੀਤੇ ਦਿਨ ਸਿੱਧੂ ਦੇ ਪਿਤਾ ਨੇ ਬਿਆਨ ਦਿੱਤਾ ਸੀ ਕਿ ਪੰਜਾਬ ਸਰਕਾਰ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਉਣ ਲਈ 2 ਕਰੋੜ ਰੁਪਏ ਦਾ ਇਨਾਮ ਰੱਖੇ, ਸਰਕਾਰ ਨੂੰ ਇਹ ਰਕਮ ਮੈਂ ਦੇਵਾਂਗਾ |