TheUnmute.com

ਦਿੱਲੀ ਪੁਲਿਸ ਵਲੋਂ ਗੋਲਡੀ ਬਰਾੜ ਅਤੇ ਲਾਰੈਂਸ ਦੇ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਵੀ ਗਿਰੋਹ ‘ਚ ਸ਼ਾਮਲ

ਨਵੀਂ ਦਿੱਲੀ, 12 ਮਈ 2023 (ਦਵਿੰਦਰ ਸਿੰਘ): ਦਿੱਲੀ ਪੁਲਿਸ (Delhi Police) ਦੀ ਕ੍ਰਾਈਮ ਬ੍ਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਕ੍ਰਾਈਮ ਬ੍ਰਾਂਚ ਨੇ ਕੁੱਲ 8 ਜਣਿਆਂ ਨੂੰ ਗ੍ਰਿਫਤਾਰ ਕਰਕੇ 6 ਹਥਿਆਰ ਬਰਾਮਦ ਕੀਤੇ ਹਨ।

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਫਿਰੌਤੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੋਲਡੀ ਬਰਾੜ ਗੈਂਗ ਦੇ 8 ਸ਼ੂਟਰਾਂ ਨੂੰ ਦਿੱਲੀ ਸਮੇਤ ਹਰਿਆਣਾ ਅਤੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਬਾਲਗ ਅਤੇ ਬਾਕੀ ਨਾਬਾਲਗ ਹਨ। ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਫਿਰੌਤੀ ਲਈ ਨੌਜਵਾਨਾਂ ਦੀ ਵਰਤੋਂ ਕਰ ਰਹੇ ਹਨ।
Image

ਸਪੈਸ਼ਲ ਕਮਿਸ਼ਨਰ ਕ੍ਰਾਈਮ ਬ੍ਰਾਂਚ ਰਵਿੰਦਰ ਕੁਮਾਰ ਯਾਦਵ ਮੁਤਾਬਕ ਅਮਰੀਕਾ ‘ਚ ਬੈਠੇ ਗੋਲਡੀ ਅਤੇ ਸਾਬਰਮਤੀ ਜੇਲ੍ਹ ‘ਚ ਬੰਦ ਲਾਰੈਂਸ ਅਤੇ ਉਸ ਦੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇਸ਼ ‘ਤੇ ਇਨ੍ਹਾਂ ਸ਼ੂਟਰਾਂ ਨੇ ਫਿਰੌਤੀ ਦੀ ਰਕਮ ਨਾ ਦੇਣ ‘ਤੇ ਦਿੱਲੀ ਦੇ ਤਿੰਨ ਵੱਖ-ਵੱਖ ਕਾਰੋਬਾਰੀਆਂ ਦੇ ਘਰਾਂ ‘ਤੇ ਗੋਲੀਆਂ ਚਲਾਈਆਂ। ਲਾਰੈਂਸ ਨੇ ਪਹਿਲਾਂ ਵੀ ਤਿੰਨਾਂ ਤੋਂ ਮੋਟੀ ਰਕਮ ਦੀ ਮੰਗ ਕੀਤੀ ਸੀ। ਪੈਸੇ ਦੇਣ ਤੋਂ ਇਨਕਾਰ ਕਰਨ ‘ਤੇ ਗੋਲੀਆਂ ਚਲਾਈਆਂ ਗਈਆਂ।

Exit mobile version