July 7, 2024 5:19 pm
Goldy Brar

ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਕਿਹਾ, ਸਾਡੇ ਸਾਥੀਆਂ ਨੂੰ ਕੀਤਾ ਜਾ ਰਿਹੈ ਪਰੇਸ਼ਾਨ

ਚੰਡੀਗੜ੍ਹ 29 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਗੋਲਡੀ ਬਰਾੜ ਨੇ ਕਿਹਾ ਕਿ ਡੀਜੀਪੀ ਗੌਰਵ ਯਾਦਵ (DGP Gaurav Yadav) ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ, ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਮੂਸੇਵਾਲਾ ਕਤਲ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਪਵੇਗਾ।

ਗੋਲਡੀ ਬਰਾੜ (Goldy Brar) ਨੇ ਪੰਜਾਬ ਪੁਲਿਸ ਤੇ ਦੋਸ਼ ਲਗਾਏ ਹਨ ਕਿ ਬਠਿੰਡਾ ਜੇਲ੍ਹ ਵਿੱਚ ਡਿਪਟੀ ਇੰਦਰਜੀਤ ਕਾਹਲੋਂ ਵੱਲੋਂ ਬੌਬੀ ਮਲਹੋਤਰਾ, ਸਾਰਜ ਸੰਧੂ ਅਤੇ ਜਗਰੋਸ਼ਨ ਹੁੰਦਲ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਸਾਡੇ ਭਰਾਵਾਂ ਤੋਂ ਪੈਸੇ ਮੰਗਦਾ ਹੈ। ਉਹ ਬਿਨਾਂ ਕਾਰਨ ਉਨ੍ਹਾਂ ਨੂੰ ਕੁੱਟਦਾ ਹੈ। ਮੈਂ ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦਾ ਹਾਂ ਕਿ ਸਾਡੇ ਭਰਾਵਾਂ ਦੀ ਜੇਲ੍ਹ ਨੂੰ ਬਦਲਿਆ ਜਾਵੇ। ਡਿਪਟੀ ਕਾਹਲੋਂ ਵਿਰੁੱਧ ਕਾਰਵਾਈ ਕੀਤੀ ਜਾਵੇ। ਜੇਕਰ ਸਾਡੇ ਭਰਾਵਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ।

गैंगस्टर गोल्डी बराड़ की सोशल मीडिया पोस्ट, जिसमें बठिंडा जेल में बंद अपने तीनों साथियों की तस्वीरें भी लगाई गई हैं।