ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਹੈ। ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਲੇਫੋਰਨੀਆ ਦੀ ਪੁਲਿਸ ਨਾਲ ਸੰਪਰਕ ਵਿੱਚ ਹੈ ਅਤੇ ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਅਤੇ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ।
ਜਨਵਰੀ 18, 2025 5:44 ਬਾਃ ਦੁਃ