ਚੰਡੀਗੜ੍ਹ, 02 ਮਈ 2023: ਭਾਰਤ ਸਰਕਾਰ ਤੋਂ ਬਾਅਦ ਹੁਣ ਕੈਨੇਡਾ ਨੇ ਟਾਪ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ (Goldy Brar) ਵੀ ਸੂਚੀ ਵਿੱਚ ਸ਼ਾਮਲ ਹੈ, ਜੋ ਭਾਰਤ ਵਿੱਚ ਕਤਲਾਂ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਗੋਲਡੀ ਬਰਾੜ ਨੂੰ ਕੈਨੇਡਾ ਸਰਕਾਰ ਦੁਆਰਾ “ਬੀ ਆਨ ਦਿ ਲੁੱਕ ਆਉਟ” (ਬੋਲੋ) ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਇੰਟਰਪੋਲ ‘ਤੇ ਵੀ ਉਨ੍ਹਾਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਗੋਲਡੀ ਬਰਾੜ ਨਾਮਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਲਾਰੈਂਸ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।