Site icon TheUnmute.com

ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਵੱਡਾ ਫੈਸਲਾ

Punjab government

ਚੰਡੀਗੜ੍ਹ, 29 ਅਕਤੂਬਰ 2024: ਪੰਜਾਬ ਸਰਕਾਰ (Punjab government) ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ‘ਚ ਹੈ। ਇਸ ਸੰਬੰਧੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤਿਆਰ ਕਰਨ ਤਾਂ ਜੋ ਇਸ ਕੇਸ ਨੂੰ ਪ੍ਰਵਾਨਗੀ ਲਈ ਕੈਬਨਿਟ ਕੋਲ ਭੇਜਿਆ ਜਾ ਸਕੇ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਬੈਠਕਾਂ ਦੌਰਾਨ ਕੈਬਨਿਟ ਮੰਤਰੀਆਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਤੋਂ ਠੇਕੇ ‘ਤੇ ਲਿਆਉਣ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ।

ਇਸ ਬੈਠਕ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕੇਸਾਂ ਦਾ ਸਾਹਮਣਾ ਕਰ ਰਹੇ ਡਰਾਈਵਰਾਂ ਤੇ ਕੰਡਕਟਰਾਂ ਦੇ ਕੇਸਾਂ ਨੂੰ ਵੀ ਵਿਚਾਰਨ ਦੇ ਹੁਕਮ ਦਿੱਤੇ ਹਨ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ |

ਇਸੇ ਤਰ੍ਹਾਂ ਨਵੇਂ ਡਰਾਈਵਰਾਂ/ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖ਼ਾਹ ਵਧਾਉਣ ਦੀ ਮੰਗ ਵੀ ਵਿਚਾਰੀ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮਾਮਲੇ ‘ਚ ਤੁਰੰਤ ਐਸਓਪੀ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ। ਕੀਤੀ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਤੁਰੰਤ ਰਾਹਤ ਯਕੀਨੀ ਬਣਾਈ ਜਾ ਸਕੇ।

ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab government) ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਮਾਨ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਦੇ ਮਸਲੇ ਹੱਲ ਕਰਨ ਲਈ ਵਿਸ਼ੇਸ਼ ਵਿਭਾਗੀ ਕਮੇਟੀ ਦਾ ਗਠਨ ਕੀਤਾ ਹੈ।

ਇਸਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਨੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਣ ਵਾਲੇ ਰਾਤਰੀ ਭੱਤੇ ‘ਚ ਵੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ‘ਚ ਰਾਤ ਠਹਿਰਣ ਲਈ 50 ਰੁਪਏ ਦੀ ਬਜਾਏ 85 ਰੁਪਏ ਮਿਲਣਗੇ ਅਤੇ ਦੂਜੇ ਰਾਜਾਂ ਵਿੱਚ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਤ ਦੇ ਠਹਿਰਨ ਦਾ ਭੱਤਾ 60 ਰੁਪਏ ਤੋਂ ਵਧਾ ਕੇ 120 ਰੁਪਏ ਕਰ ਦਿੱਤਾ ਹੈ।

Exit mobile version