July 2, 2024 7:09 pm

ਸ਼੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਾਣੋ ਕਦੋਂ ਸ਼ੁਰੂ ਹੋਵੇਗੀ ਯਾਤਰਾ

ਚੰਡੀਗੜ੍ਹ, 24 ਅਪ੍ਰੈਲ 2023: ਬਾਬਾ ਬਰਫਾਨੀ ਜੀ ਦੀ ਪਵਿੱਤਰ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ।ਸ਼੍ਰੀ ਅਮਰਨਾਥ ਯਾਤਰਾ (Shri Amarnath Yatra) ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਹਨ | ਪਰ ਬੈਂਕਾਂ ‘ਚ ਕੋਟਾ ਘੱਟ ਹੋਣ ਕਾਰਨ ਰਜਿਸਟ੍ਰੇਸ਼ਨ ਨਹੀਂ ਹੋ ਰਹੀ ਅਤੇ ਯਾਤਰੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ‘ਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਯਾਤਰਾ ਦੀ ਤਾਰੀਖ਼ ਵੀ ਦੇਰੀ ਨਾਲ ਜਾਰੀ ਕੀਤੀ ਗਈ ਹੈ ਅਤੇ ਰਜਿਸਟ੍ਰੇਸ਼ਨ ਦੇ ਹੁਕਮ 3 ਦਿਨ ਬਾਅਦ ਹੀ ਜਾਰੀ ਕੀਤੇ ਗਏ ਹਨ, ਇਸ ਵਾਰ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ 62 ਦਿਨਾਂ ਦੀ ਯਾਤਰਾ ਹੋਵੇਗੀ । ਇਹ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋ ਕੇ 31 ਅਗਸਤ ਤੱਕ ਚੱਲੇਗੀ।