July 7, 2024 4:09 pm
Gopalakrishnan Gandhi

ਗੋਪਾਲਕ੍ਰਿਸ਼ਨ ਗਾਂਧੀ ਨੇ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਣਨ ਤੋਂ ਕੀਤਾ ਇਨਕਾਰ

ਚੰਡੀਗੜ੍ਹ 20 ਜੂਨ 2022: ਨੈਸ਼ਨਲ ਕਾਨਫਰੰਸ ਦੇ ਮੁਖੀ ਡਾ: ਫਾਰੂਕ ਅਬਦੁੱਲਾ ਤੋਂ ਬਾਅਦ ਹੁਣ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ (Gopalakrishnan Gandhi) ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ।ਗੋਪਾਲਕ੍ਰਿਸ਼ਨ ਗਾਂਧੀ (Gopalakrishnan Gandhi) ਨੇ ਇੱਕ ਬਿਆਨ ‘ਚ ਕਿਹਾ ਕਿ ਉਹ ਸੰਯੁਕਤ ਵਿਰੋਧੀ ਧਿਰ ਦੀ ਵਲੋਂ ਉਨ੍ਹਾਂ ਦੇ ਨਾਂ ਦੀ ਪੇਸ਼ਕਸ਼ ਲਈ ਧੰਨਵਾਦੀ ਹਨ।

ਇਸ ਦੇ ਨਾਲ ਹੀ ਉਨ੍ਹਾਂ ਆਪਣੀ ਉਮੀਦਵਾਰੀ ਤੋਂ ਵੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਕਿਸੇ ਹੋਰ ਨਾਂ ‘ਤੇ ਵਿਚਾਰ ਕਰਨ , ਜੋ ਮੇਰੇ ਤੋਂ ਵਧੀਆ ਰਾਸ਼ਟਰਪਤੀ ਸਾਬਤ ਹੋ ਸਕੇ। ਇਸ ਤੋਂ ਪਹਿਲਾਂ 15 ਜੂਨ ਨੂੰ ਵਿਰੋਧੀ ਧਿਰ ਵੱਲੋਂ ਉਮੀਦਵਾਰ ਬਣਾਉਣ ਦੀਆਂ ਅਟਕਲਾਂ ‘ਤੇ ਉਨ੍ਹਾਂ ਕਿਹਾ ਸੀ ਕਿ ਇਸ ਬਾਰੇ ਕੋਈ ਵੀ ਟਿੱਪਣੀ ਕਰਨਾ ਜਲਦਬਾਜ਼ੀ ਹੋਵੇਗੀ।

ਜਿਕਰਯੋਗ ਹੈ ਕਿ ਡਾ: ਫਾਰੂਕ ਅਬਦੁੱਲਾ ਨੇ ਵੀ ਆਪਣੀ ਨਾਮਜ਼ਦਗੀ ਵਾਪਸ ਲੈਂਦਿਆਂ ਕਿਹਾ ਕਿ ਉਹ ਜੰਮੂ-ਕਸ਼ਮੀਰ ਨੂੰ ਦਿਸ਼ਾ ਦੇਣ ਲਈ ਆਪਣੀ ਭੂਮਿਕਾ ਨਿਭਾਉਣਾ ਚਾਹੁੰਦੇ ਹਨ, ਜੋ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਨੇ ਅਗਲੇ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਆਪਣੇ ਨਾਂ ਦਾ ਪ੍ਰਸਤਾਵ ਰੱਖਣ ਲਈ ਵਿਰੋਧੀ ਨੇਤਾਵਾਂ ਦਾ ਧੰਨਵਾਦ ਕੀਤਾ। ਇਸਤੋਂ ਪਹਿਲਾਂ ਸ਼ਰਦ ਪਵਾਰ ਨੇ ਵੀ ਇਨਕਾਰ ਕਰਦਿਆਂ ਕਿਹਾ ਸੀ ਕਿ ‘ਮੈਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਦੌੜ ਵਿੱਚ ਨਹੀਂ ਹਾਂ। ਜਲਦੀ ਹੀ ਵਿਰੋਧੀ ਧਿਰ ਵੱਲੋਂ ਸਾਂਝੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ।