July 3, 2024 3:57 am
Taranjit Singh Sandhu

ਮੇਰੇ ਦਾਦਾ ਜੀ ਦੀ ਯਾਦ ‘ਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਜਾਣ ਦਾ ਅੱਜ ਮੌਕਾ ਮਿਲਿਆ: ਭਾਰਤੀ ਰਾਜਦੂਤ ਤਰਨਜੀਤ ਸੰਧੂ

ਚੰਡੀਗੜ੍ਹ 03 ਸਤੰਬਰ 2022: ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਰਧਾ ਪ੍ਰਗਟਾਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਤਰਨਜੀਤ ਸਿੰਘ ਸੰਧੂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ |

ਇਸਦੇ ਨਾਲ ਹੀ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ | ਇਸਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਂਦੇ ਹਨ ਅਤੇ ਦਰਬਾਰ ਸਾਹਿਬ ਵਿਚ ਆ ਕੇ ਰੂਹ ਨੂੰ ਸ਼ਾਂਤੀ ਮਿਲਦੀ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਅੱਜ ਆਪਣੇ ਦਾਦਾ ਜੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਸਰਦਾਰ ਤੇਜਾ ਸਿੰਘ ਸਮੁੰਦਰੀ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਹੈ |

ਉਨ੍ਹਾਂ ਕਿਹਾ ਕਿ ਮੇਰੇ ਦਾਦਾ ਜੀ ਨੇ ਅੰਗਰੇਜ਼ਾਂ ਦੇ ਖ਼ਿਲਾਫ ਲੜਾਈ ਵਿਚ ਕਈ ਮੋਰਚੇ ਲਗਾਏ ਸਨ ਅਤੇ ਅੱਜ ਉਨ੍ਹਾਂ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਾਣ ਦਾ ਵੀ ਮੌਕਾ ਮਿਲਿਆ | ਇਸਦੇ ਨਾਲ ਹੀ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਦੇ ਚੰਗੇ ਸੰਬੰਧਾਂ ਨੂੰ ਲੈ ਕੇ ਉਹ ਹਮੇਸ਼ਾ ਯਤਨਸ਼ੀਲ ਰਹੇ ਹਨ ਅਤੇ ਕੋਰੋਨਾ ਦੇ ਵਿੱਚ ਵੀ ਬੀਮਾਰੀ ਨੂੰ ਦੂਰ ਕਰਨ ਲਈ ਚਰਨਜੀਤ ਸੰਧੂ ਨੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਵੀ ਅਮਰੀਕੀ ਪ੍ਰਸ਼ਾਸਨ ਨਾਲ ਵਿਚਾਰ ਚਰਚਾ ਕੀਤੀ ਸੀ |

ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਾਲ ਦਾ ਨਾਂ ਉਨ੍ਹਾਂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਦੇ ਨਾਂ ‘ਤੇ ਰੱਖਿਆ ਗਿਆ ਸੀ। ਤੇਜਾ ਸਿੰਘ ਸਮੁੰਦਰੀ ਐਸ.ਜੀ.ਪੀ.ਸੀ. ਦੇ ਸੰਸਥਾਪਕ ਸਨ ਅਤੇ ਉਹਨਾਂ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਅਹਿਮ ਭੂਮਿਕਾ ਨਿਭਾਈ ਸੀ। ਇਸਦੇ ਨਾਲ ਹੀ ਤੇਜਾ ਸਿੰਘ ਸਮੁੰਦਰੀ ਦੀ ਰਬਾਣੀ ਤੇ ਸਿੱਖ ਇਤਿਹਾਸ ਬਾਰੇ ਪਕੜ੍ਹ ਬੜੀ ਮਜ਼ਬੂਤ ਸੀ।