July 7, 2024 1:13 pm
Punbus

ਪੂਰੇ ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ, ਲੋਕ ਹੋ ਰਹੇ ਨੇ ਖੱਜਲ-ਖ਼ੁਆਰ

ਚੰਡੀਗੜ੍ਹ 16 ਦਸੰਬਰ 2022: ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ (Punbus Contract Workers Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 22 ਘੰਟਿਆਂ ਤੋਂ ਪੰਜਾਬ ਦੇ ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਵਾਜਾਈ ਲਗਪਗ ਬੰਦ ਹੈ | ਜਿਸਦੇ ਚੱਲਦੇ ਯਾਤਰੀ ਵੀ ਖੱਜਲ-ਖ਼ੁਆਰ ਹੁੰਦੇ ਨਜ਼ਰ ਆਏ | ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ‘ਤੇ ਸਵੇਰੇ ਤੋਂ ਹੜਤਾਲ ਕੀਤੀ ਹੋਈ ਹੈ ਤੇ ਬੱਸ ਸਟੈਂਡ ਬੰਦ ਹੋਣ ਕਾਰਨ ਸਰਕਾਰੀ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਵੀ ਬੱਸ ਸਟੈਂਡ ਦੇ ਅੰਦਰ ਨਹੀਂ ਜਾ ਪਾ ਰਹੀਆਂ ਤੇ ਸਵਾਰੀਆਂ ਨੂੰ ਬੱਸ ਲੈਣ ਲਈ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਦੂਜੇ ਪਾਸੇ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਦੇ ਅੰਦਰ ਬੱਸਾਂ ਦੀਆਂ ਕਤਾਰਾਂ ਲੱਗ ਗਈਆਂ ਹਨ ਜਿਹੜੀਆਂ ਬੱਸਾਂ ਦੂਜੇ ਸੂਬਿਆਂ ਨੂੰ ਗਈਆਂ ਸਨ ਉਹ ਵੀ ਵਾਪਸ ਆ ਗਈਆਂ ਹਨ ਤੇ ਵਰਕਸ਼ਾਪ ‘ਚ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ | ਅੰਮ੍ਰਿਤਸਰ ਬੱਸ ਸਟੈਂਡ ਦੇ ਉਪਰ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਤੇ ਕਿਸੇ ਵੀ ਬੱਸ ਨੂੰ ਆਪਣੀ ਮੰਜ਼ਿਲ ਵੱਲ ਨਹੀਂ ਜਾਣ ਦੇ ਰਹੇ |

ਇਸ ਦੇ ਨਾਲ ਹੀ ਓਹਨਾ ਕਿਹਾ ਕਿ ਭਗਵੰਤ ਮਾਨ ਨੇ ਲੋਕ ਨਾਲ ਵਿਆਦਾ ਕੀਤਾ ਸੀ ਕਿ ਉਨ੍ਹਾਂ ਦੇ ਕੋਲ ਹਰਾ ਪੈਨ ਸੀ ਪਰ ਹੁਣ ਉਹ ਹਰਾ ਪੈਨ ਕਿਸੇ ਹੋਰ ਹੱਥਾਂ ‘ਚ ਚਲਾ ਗਿਆ ਹੈ | ਇਸ ਲਈ ਪੰਜਾਬ ਦੇ ਲੋਕਾਂ ਦੀ ਅਵਾਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਣ ਨਹੀਂ ਰਹੀ | ਜਿਸ ਕਾਰਨ ਉਹ ਸੰਘਰਸ਼ ਦੇ ਰਾਹ ਅਪਣਾਉਣ ਲਈ ਮਜ਼ਬੂਰ ਹਨ |

ਜਿਕਰਯੋਗ ਹੈ ਕਿ 15 ਦਸੰਬਰ ਵੀਰਵਾਰ ਨੂੰ ਪਨਬੱਸ ਮੈਨੇਜਮੈਂਟ ਵੱਲੋਂ ਨਵੇਂ ਮੁਲਾਜ਼ਮਾਂ ਨੂੰ ਵੱਖ-ਵੱਖ ਡਿੱਪੂਆਂ ‘ਤੇ ਆਊਟਸੋਰਸ ਆਧਾਰ ‘ਤੇ ਭਰਤੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਵਿਰੋਧ ‘ਚ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬੇ ਭਰ ਦੇ ਸਾਰੇ 18 ਡਿੱਪੂ ਬੰਦ ਰੱਖੇ ਗਏ ਹਨ |