ਪੰਜਾਬ , 17 ਨਵੰਬਰ 2025: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ‘ਚ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਿਲੋਮੀਟਰ ਸਕੀਮ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਟੈਂਡਰ ਖੋਲ੍ਹਿਆ ਜਾਂਦਾ ਹੈ ਤਾਂ ਉਹ ਹੜਤਾਲ ‘ਤੇ ਜਾਣਗੇ। ਉਨ੍ਹਾਂ ਦਫੜਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਲਈ ਟੈਂਡਰ ਖੋਲ੍ਹ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਦੇ ਨਾਲ ਹੀ ਉਹ ਅਸਥਾਈ ਕਰਮਚਾਰੀਆਂ ਦੀ ਸਥਾਈ ਨੌਕਰੀ ਦੀ ਮੰਗ ਕਰ ਰਹੇ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ ਕਿ ਕਿਲੋਮੀਟਰ ਸਕੀਮ ਘਾਟੇ ਵਾਲਾ ਉੱਦਮ ਹੈ, ਪਰ ਇਸ ਦੇ ਬਾਵਜੂਦ, ਇਸ ਦਿਸ਼ਾ ‘ਚ ਕਾਰਵਾਈ ਕੀਤੀ ਜਾ ਰਹੀ ਹੈ।
ਸੰਘਰਸ਼ ਦੀ ਰਣਨੀਤੀ ਤਹਿਤ ਕਰਮਚਾਰੀ ਦੁਪਹਿਰ 12 ਵਜੇ ਤੋਂ ਸ਼ੁਰੂ ਹੋਣ ਵਾਲੀਆਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਬੱਸਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਗੇ। ਸਾਰੀਆਂ ਡਿਪੂ ਕਮੇਟੀਆਂ ਨੂੰ ਡਿਪੂਆਂ ‘ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਹਿਲਾ ਵਿਰੋਧ ਪੀਆਰਟੀਸੀ ਚੇਅਰਮੈਨ ਅਤੇ ਐਮਡੀ ਦੇ ਨਿਵਾਸ ਸਥਾਨਾਂ ਅਤੇ ਮੁੱਖ ਦਫਤਰਾਂ ਦੇ ਬਾਹਰ ਹੋਵੇਗਾ।
ਕੱਲ੍ਹ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਸਕਦੇ ਹਨ, ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਸਥਿਤੀ ਜਾਰੀ ਰਹੀ ਤਾਂ ਕਰਮਚਾਰੀ 18 ਨਵੰਬਰ ਨੂੰ ਚੰਡੀਗੜ੍ਹ ਪਹੁੰਚਣਗੇ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਸੰਗਠਨ ਨੇ ਸਾਰੀਆਂ ਡਿਪੂ ਕਮੇਟੀਆਂ ਨੂੰ ਪੂਰੀ ਤਰ੍ਹਾਂ ਤਿਆਰ ਹੋ ਕੇ ਚੰਡੀਗੜ੍ਹ ਪਹੁੰਚਣ ਲਈ ਕਿਹਾ ਹੈ।
Read More: ਮਾਨਸਾ ‘ਚ ਪੰਜਾਬ ਰੋਡਵੇਜ਼ ਦੀ ਬੱਸ 3 ਸਕੂਲੀ ਬੱਚਿਆਂ ਨੂੰ ਦਰੜਿਆ, 2 ਦੀ ਮੌਕੇ ਮੌ.ਤ




