ਚੰਡੀਗੜ, 27 ਮਾਰਚ 2025: ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਫਤਿਹਾਬਾਦ ਦੇ ਸੈਕਟਰ-5 ‘ਚ ਸਰਕਾਰੀ ਕਾਲਜ (Government college), ਫਤਿਹਾਬਾਦ ਦੇ ਨਿਰਮਾਣ ਲਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੀ 8.05 ਏਕੜ ਜ਼ਮੀਨ ਦੀ ਪਛਾਣ ਕੀਤੀ ਹੈ। ਇਸ ਕਾਲਜ ਦੀ ਇਮਾਰਤ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਵੱਲੋਂ ਕੰਮ ਅਲਾਟ ਕਰਨ ਦੀ ਤਾਰੀਖ਼ ਤੋਂ 36 ਮਹੀਨਿਆਂ ਦੇ ਅੰਦਰ-ਅੰਦਰ ਬਣਾਉਣ ਦਾ ਪ੍ਰਸਤਾਵ ਹੈ।
ਇਸਦੇ ਨਾਲ ਹੀ ਮਾਰਚ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਕਰਨਾਲ ਜ਼ਿਲ੍ਹੇ ਦੇ ਪਿੰਡ ਨਿਗਧੂ ‘ਚ ਸਰਕਾਰੀ ਕਾਲਜ ਦੀ ਇਮਾਰਤ ਦੇ ਨਿਰਮਾਣ ਕਾਰਜ ਲਈ 3235.81 ਲੱਖ ਰੁਪਏ ਦਾ ਪ੍ਰਸਤਾਵ ਪ੍ਰਾਪਤ ਹੋਇਆ ਹੈ, ਜਿਸ ਨੂੰ ਛੇਤੀ ਹੀ ਮਨਜ਼ੂਰੀ ਦੇ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ, ਵੱਖ-ਵੱਖ ਅਧਿਆਪਨ ਅਤੇ ਗੈਰ-ਅਧਿਆਪਨ ਅਸਾਮੀਆਂ ਦੀ ਭਰਤੀ ਲਈ HPSC/HSSC ਨੂੰ ਬੇਨਤੀ ਭੇਜੀ ਗਈ ਹੈ। ਸਿੱਖਿਆ ਮੰਤਰੀ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਸਦਨ ਦੇ ਇੱਕ ਮੈਂਬਰ ਵੱਲੋਂ ਪੁੱਛੇ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ।
Read More: Haryana News: ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕਰਵਾਉਣਾ ਸਾਡਾ ਮੁੱਖ ਉਦੇਸ਼: ਮਹੀਪਾਲ ਢਾਂਡਾ