ਸਰਕਾਰ ਨੇ ਪੁਲਵਾਮਾ ਹਮਲੇ ‘ਚ ਸ਼ਾਮਲ ਔਰੰਗਜ਼ੇਬ ਨੂੰ ਅੱਤਵਾਦੀ ਕੀਤਾ ਘੋਸ਼ਿਤ

ਚੰਡੀਗੜ੍ਹ 11 ਅਪ੍ਰੈਲ 2022: ਗ੍ਰਹਿ ਮੰਤਰਾਲੇ ਨੇ ਜੈਸ਼-ਏ-ਮੁਹੰਮਦ ਦੇ ਮੋਹੀਉਦੀਨ ਔਰੰਗਜ਼ੇਬ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਹੈ। ਉਹ ਪੁਲਵਾਮਾ ਅੱਤਵਾਦੀ ਹਮਲੇ ‘ਚ ਸ਼ਾਮਲ ਸੀ। ਇਹ ਹਮਲਾ 14 ਫਰਵਰੀ 2019 ਨੂੰ ਹੋਇਆ ਸੀ।

ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਾਮਲ ਮੋਹੀਉਦੀਨ ਔਰੰਗਜ਼ੇਬ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।

 

Scroll to Top