ਚੰਡੀਗੜ੍ਹ, 22 ਜੁਲਾਈ 2024: ਕੇਂਦਰ ਸਰਕਾਰ ਨੇ 58 ਸਾਲਾਂ ਬਾਅਦ ਆਰਐਸਐਸ ਦੀਆਂ ਗਤੀਵਿਧੀਆਂ ‘ਚ ਹਿੱਸਾ ਲੈਣ ਵਾਲੇ ਸਰਕਾਰੀ ਕਰਮਚਾਰੀਆਂ ਤੋਂ ਪਾਬੰਦੀ ਹਟਾ ਦਿੱਤੀ ਹੈ। ਹੁਣ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੀਆਂ ਗਤੀਵਿਧੀਆਂ ‘ਚ ਹਿੱਸਾ ਲੈ ਸਕਣਗੇ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 30 ਨਵੰਬਰ 1966 ਨੂੰ ਸਰਕਾਰੀ ਕਰਮਚਾਰੀਆਂ ਦੇ ਆਰਐਸਐਸ (RSS) ਦੀਆਂ ਗਤੀਵਿਧੀਆਂ ‘ਚ ਹਿੱਸਾ ਲੈਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 9 ਜੁਲਾਈ ਨੂੰ ਇਕ ਹੁਕਮ ਅਨੁਸਾਰ ਇੰਦਰਾ ਗਾਂਧੀ ਦੇ ਸ਼ਾਸਨ ਦੌਰਾਨ ਲਗਾਈ ਗਈ ਪਾਬੰਦੀ ਹਟਾ ਦਿੱਤੀ ਸੀ |