Jagjit Singh Dallewal

ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦਾ ਹੱਥ ਫੜੇ ਸਰਕਾਰ: ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 13 ਫਰਵਰੀ 2025: ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਅੱਜ ਕਿਸਾਨ ਅੰਦੋਲਨ 2.0 ਦਾ ਇੱਕ ਸਾਲ ਪੂਰਾ ਹੋ ਗਿਆ ਹੈ | ਸ਼ੰਭੂ ਅਤੇ ਖਨੌਰੀ ਮੋਰਚਿਆਂ ਨਾਲ ਏਕਤਾ ਲਈ ਚੰਡੀਗੜ੍ਹ ‘ਚ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ।

ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡਾ 11 ਫਰਵਰੀ ਤੋਂ 13 ਫਰਵਰੀ ਤੱਕ ਪ੍ਰੋਗਰਾਮ ਹੈ। ਅਜਿਹੀ ਸਥਿਤੀ ‘ਚ ਖਨੌਰੀ ਤੋਂ ਸਾਡੇ ਸਾਥੀ ਬੈਠਕ ‘ਚ ਸ਼ਾਮਲ ਨਹੀਂ ਹੋ ਸਕੇ। ਪਰ ਅਸੀਂ ਸਮਾਂ ਕੱਢ ਕੇ ਇੱਥੇ ਆਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਵਿਸ਼ੇ ‘ਤੇ ਗੰਭੀਰਤਾ ਨਾਲ ਚਰਚਾ ਕੀਤੀ ਹੈ। ਆਉਣ ਵਾਲੇ ਸਮੇਂ ‘ਚ ਇੱਕ ਹੋਰ ਮੀਟਿੰਗ ਹੋਵੇਗੀ ਅਤੇ ਸਾਰਿਆਂ ਨੂੰ ਇੱਕਜੁੱਟ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਦੇ ਨਾਲ ਹੀ 14 ਤਾਰੀਖ਼ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਬੈਠਕ ਸੰਬੰਧੀ ਪੂਰੀ ਰਣਨੀਤੀ ਅੱਜ ਸ਼ਾਮ ਨੂੰ ਸਪੱਸ਼ਟ ਕਰ ਦਿੱਤੀ ਜਾਵੇਗੀ | ਇਸ ਦੇ ਨਾਲ ਹੀ 78 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਖਨੌਰੀ ਸਰਹੱਦ ‘ਤੇ ਚੱਲ ਰਹੀ ਮਹਾਪੰਚਾਇਤ ਤੋਂ ਜਨਤਾ ਨੂੰ ਸੰਦੇਸ਼ ਦਿੱਤਾ ਹੈ।

ਉਨ੍ਹਾਂ (Jagjit Singh Dallewal) ਕਿਹਾ ਕਿ ਮੈਂ ਕਿਸਾਨ ਮਹਾਂਪੰਚਾਇਤ ‘ਚ ਸ਼ਾਮਲ ਹੋਣ ਵਾਲੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇੱਥੇ ਆ ਕੇ ਤੁਸੀਂ ਕਿਸਾਨ ਮਹਾਂਪੰਚਾਇਤ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਦੇਖੋ, ਸਵਾਲ ਇਹ ਹੈ ਕਿ ਕੁਝ ਦਿਨ ਪਹਿਲਾਂ ਅਮਰੀਕਾ ਨੇ ਲਗਭਗ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਜਿਨ੍ਹਾਂ ‘ਚੋਂ 30 ਤੋਂ ਵੱਧ ਸਾਡੇ ਭਰਾ ਪੰਜਾਬ ਅਤੇ ਹਰਿਆਣਾ ਤੋਂ ਹਨ। ਬਾਕੀ ਸਾਰੇ ਦੇਸ਼ ਭਰ ਦੇ ਲੋਕ ਹਨ। ਸਵਾਲ ਇਹ ਉੱਠਦਾ ਹੈ ਕਿ ਉਨ੍ਹਾਂ ਨੂੰ ਡਿਪੋਰਟ ਕਿਉਂ ਕੀਤਾ ਗਿਆ ਸੀ। ਉਨ੍ਹਾਂ ਨੂੰ ਇਸ ਤਰ੍ਹਾਂ ਕਿਉਂ ਜਾਣਾ ਪਿਆ? ਇਸਦਾ ਮੁੱਖ ਕਾਰਨ ਇਹ ਹੈ ਕਿ ਸਾਡੇ ਦੇਸ਼ ‘ਚ ਰੁਜ਼ਗਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਉਨ੍ਹਾਂ ਨੌਜਵਾਨਾਂ ਦਾ ਹੱਥ ਫੜੇ ਜਿਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਹੈ। ਨਾ ਤਾਂ ਕੇਂਦਰ ਸਰਕਾਰ ਨੇ ਅਤੇ ਨਾ ਹੀ ਪੰਜਾਬ ਸਰਕਾਰ ਨੇ ਅਜੇ ਤੱਕ ਕੁਝ ਕੀਤਾ ਹੈ। ਸਰਕਾਰ ਨੂੰ ਉਨ੍ਹਾਂ ਦਾ ਹੱਥ ਫੜਨਾ ਚਾਹੀਦਾ ਹੈ।

Read More: Farmers Protest: ਕਿਸਾਨਾਂ ਵੱਲੋਂ ਅੱਜ ਹੋਣਗੀਆਂ ਮਹਾਂਪੰਚਾਇਤਾਂ, ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

Scroll to Top