Holiday

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 13 ਜੁਲਾਈ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਸੂਬਾ ਸਰਕਾਰ ਵੱਲੋਂ ਆਉਣ ਵਾਲੀ 31 ਜੁਲਾਈ ਦਿਨ ਸ਼ੁੱਕਰਵਾਰ ਨੂੰ ਪੂਰੇ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੋਂ ਇਲਾਵਾ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਮੁਕੰਮਲ ਛੁੱਟੀ ਰਹੇਗੀ।

ਕਿਉਂ ਐਲਾਨੀ ਗਈ ਹੈ ਛੁੱਟੀ?

ਪੰਜਾਬ ਸਰਕਾਰ ਵੱਲੋਂ ਜਾਰੀ ਸਾਲ 2026 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ (Calendar) ਮੁਤਾਬਕ 31 ਜੁਲਾਈ ਨੂੰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਵਿਚ ਲਾਸਾਨੀ ਯੋਗਦਾਨ ਪਾਉਣ ਵਾਲੇ ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਹੀ ਸੂਬੇ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ।

Read More : ਪੰਜਾਬ ਸਰਕਾਰ ਦੇ ਸਕੂਲ ਫ਼ੀਸਾਂ ਸੰਬੰਧੀ ਲਿਆਂਦੇ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ

ਵਿਦੇਸ਼

Scroll to Top