ਪਟਿਆਲਾ,14 ਅਗਸਤ 2023: ਪਟਿਆਲਾ (Patiala) ਤੋਂ ਇੱਕ ਕਥਿਤ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੱਕਾ ਮੋਰਚਾ ਮੋਹਾਲੀ ਦੇ ਆਗੂ ਅਵਤਾਰ ਸਿੰਘ ਸਹੋਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਬੰਧਿਤ ਵਿਭਾਗਾਂ ਨੂੰ ਪੱਤਰ ਲਿਖਿਆ ਹੈ | ਇਸ ਪੱਤਰ ਵਿੱਚ ਕਥਿਤ ਦਰਬਾਰਾ ਸਿੰਘ ਪੁੱਤਰ ਭਾਗ ਸਿੰਘ ਉੱਪ ਮੰਡਲ ਇੰਜੀਨਿਅਰ (ਸਿਵਲ) ਮੁੱਖ ਦਫਤਰ ਲੋਕ ਨਿਰਮਾਣ ਵਿਭਾਗ (ਭ ਤੇ ਮ) ਬਲਾਕ-ਸੀ, ਮਿੰਨੀ ਸਕੱਤਰੇਤ ਪਟਿਆਲਾ ਦੇ ਕਥਿਤ ਜਾਅਲੀ ਅੰਗਹੀਣ ਸਰਟੀਫਿਕੇਟ ਲਗਾ ਕੇ ਪੰਜਾਬ ਸਰਕਾਰ ਦੇ ਖਜਾਨੇ ਨੂੰ ਖੋਰਾ ਲਾਉਣ ਦੀ ਪੜਤਾਲ ਕਰਵਾਉਣ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਦੇ ਮੁਤਾਬਕ ਕਥਿਤ ਦਰਬਾਰਾ ਸਿੰਘ ਪੁੱਤਰ ਭਾਗ ਸਿੰਘ ਨੇ ਲੋਕ ਨਿਰਮਾਣ ਵਿਭਾਗ ਵਿੱਚ 1986 ਵਿੱਚ ਬਤੌਰ ਜੂਨੀਅਰ ਇੰਜੀਨਿਅਰ ਕਥਿਤ ਜਾਅਲੀ ਅੰਗਹੀਣ ਸਰਟੀਫਿਕੇਟ ਲਗਾ ਕੇ ਪੰਜਾਬ ਸਰਕਾਰ ਦੀ ਨੌਕਰੀ ਪ੍ਰਾਪਤ ਕੀਤੀ ਸੀ ਅਤੇ ਪੰਜਾਬ ਸਰਕਾਰ ਨੂੰ ਧੋਖਾ ਦਿੱਤਾ, ਉਨ੍ਹਾਂ ਕਿਹਾ ਕਿ ਉਸਨੇ ਕਿਸੇ ਅੰਗਹੀਣ ਉਮੀਦਵਾਰ ਦਾ ਵੀ ਹੱਕ ਮਾਰਿਆ ਅਤੇ ਪੰਜਾਬ ਸਰਕਾਰ ਦੇ ਖਜਾਨੇ ਨੂੰ ਚੂਨਾ ਲਗਾਇਆ | ਅੰਗਹੀਣ ਸੀਨੀਅਰਤਾ ਸੂਚੀ ਦੀ ਕਾਪੀ ਨਾਲ ਨੱਥੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਨੂੰ ਪ੍ਰਾਪਤ ਹੋਈ ਸੀ | ਜੋ ਕਿ ਪੰਜਾਬ ਸਰਕਾਰ ਨੂੰ ਭੇਜੀ ਗਈ ਹੈ | ਉਨ੍ਹਾਂ ਨੇ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ |