Pharma Companies

ਭਾਰਤ ਸਰਕਾਰ ਵਲੋਂ ਨਕਲੀ ਦਵਾਈਆਂ ਬਣਾਉਣ ਦੇ ਦੋਸ਼ ਹੇਠ 18 ਫ਼ਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ

ਚੰਡੀਗੜ੍ਹ, 28 ਮਾਰਚ 2023: ਭਾਰਤ ਸਰਕਾਰ ਨੇ ਨਕਲੀ ਦਵਾਈਆਂ ਬਣਾਉਣ ਦੇ ਦੋਸ਼ ਹੇਠ 18 ਫ਼ਾਰਮਾ ਕੰਪਨੀਆਂ (Pharma Companies) ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਅਧਿਕਾਰਤ ਸੂਤਰਾਂ ਮੁਤਾਬਕ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ ਨੇ 20 ਸੂਬਿਆਂ ‘ਚ 76 ਫਾਰਮਾਸਿਊਟੀਕਲ ਕੰਪਨੀਆਂ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ।

ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਦੇਸ਼ ਨਕਲੀ ਦਵਾਈਆਂ ਦੇ ਨਿਰਮਾਣ ਨੂੰ ਉਕਸਾਉਣ ਲਈ ਫ਼ਾਰਮਾ ਕੰਪਨੀਆਂ (Pharma Companies) ਦੇ ਖ਼ਿਲਾਫ਼ ਵਿਸ਼ੇਸ਼ ਕਾਰਵਾਈ ਮੁਹਿੰਮ ਚਲਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਡੀਸੀਜੀਆਈ ਨੇ 26 ਫਾਰਮਾ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ। ਇਹ ਮੁਹਿੰਮ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੈ।

ਜਿਨ੍ਹਾਂ 70 ਕੰਪਨੀਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਉਨ੍ਹਾਂ ‘ਚ ਹਿਮਾਚਲ ਪ੍ਰਦੇਸ਼ ‘ਚ 70, ਉੱਤਰਾਖੰਡ ‘ਚ 45 ਅਤੇ ਮੱਧ ਪ੍ਰਦੇਸ਼ ‘ਚ 23 ਕੰਪਨੀਆਂ ਸ਼ਾਮਲ ਹਨ। ਇਨ੍ਹਾਂ ਸਾਰੀਆਂ ਕੰਪਨੀਆਂ ‘ਤੇ ਨਕਲੀ ਦਵਾਈਆਂ ਬਣਾਉਣ ਦਾ ਦੋਸ਼ ਸੀ। ਪਿਛਲੇ ਦਿਨੀਂ ਭਾਰਤ ਦੇ ਡਰੱਗ ਕੰਟਰੋਲਰ ਜਨਰਲ ਵੱਲੋਂ ਦਵਾਈਆਂ ਦੇ ਮਾਮਲੇ ਵਿੱਚ ਐਮਾਜ਼ਾਨ ਅਤੇ ਫਲਿੱਪਕਾਰਟ ਨੂੰ ਵੀ ਨੋਟਿਸ ਭੇਜਿਆ ਗਿਆ ਸੀ। ਦੋਵਾਂ ‘ਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ 1940 ਦੀ ਉਲੰਘਣਾ ਕਰਨ ਦਾ ਦੋਸ਼ ਸੀ। ਅਮੇਜ਼ਨ ਅਤੇ ਫਲਿੱਪਕਾਰਟ ਸਮੇਤ 20 ਕੰਪਨੀਆਂ ਨੂੰ ਅਜਿਹੇ ਨੋਟਿਸ ਭੇਜੇ ਗਏ ਹਨ।

Scroll to Top