ਪੰਜਾਬ, 09 ਸਤੰਬਰ 2025: Punjab Flood News: ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ‘ਭਾਰੀ ਮੀਂਹ ਅਤੇ ਦਰਿਆਵਾਂ ਦੇ ਹੜ੍ਹ ਨੇ ਸਥਿਤੀ ਨੂੰ ਹੋਰ ਵੀ ਵਿਗੜ ਦਿੱਤਾ ਹੈ। ਪੰਜਾਬ ‘ਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹਜ਼ਾਰਾਂ ਲੋਕ ਬੇਘਰ ਹੋ ਗਏ ਹਨ ਅਤੇ ਫਸਲਾਂ, ਸੜਕਾਂ, ਪੁਲਾਂ ਅਤੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋਵਾਂ ਸੂਬਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਨੇ ਦੌਰੇ ਤੋਂ ਪਹਿਲਾਂ ਟਵੀਟ ਕਰਕੇ ਲਿਖਿਆ ਕਿ “ਮੈਂ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋ ਰਿਹਾ ਹਾਂ। ਭਾਰਤ ਸਰਕਾਰ ਇਸ ਦੁੱਖ ਦੀ ਘੜੀ ‘ਚ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”
ਫੌਜ, ਐਨਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਦੋਵਾਂ ਸੂਬਿਆਂ ‘ਚ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ। ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪ੍ਰਭਾਵਿਤ ਖੇਤਰਾਂ ‘ਚ ਭੋਜਨ, ਪਾਣੀ ਅਤੇ ਦਵਾਈਆਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ, ਕਈ ਥਾਵਾਂ ‘ਤੇ ਅਸਥਾਈ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ |
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਪਠਾਨਕੋਟ ਅਤੇ ਗੁਰਦਾਸਪੁਰ ਪਹੁੰਚ ਸਕਦੇ ਹਨ। ਇੱਥੇ ਉਹ ਹੜ੍ਹ ਪੀੜਤਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ । ਇਸ ਤੋਂ ਇਲਾਵਾ, ਉਹ ਪੰਜਾਬ ਅਤੇ ਹਿਮਾਚਲ ਦੇ ਕਈ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕਰਨਗੇ। ਦੋਵੇਂ ਸੂਬਿਆਂ ਦੀ ਸਰਕਾਰਾਂ ਪਹਿਲਾਂ ਹੀ ਇਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ਐਲਾਨ ਚੁੱਕੀਆਂ ਹਨ।
Read More: ਅਮਨ ਅਰੋੜਾ ਵੱਲੋਂ PM ਮੋਦੀ ਦੇ ਦੌਰੇ ਤੋਂ ਪਹਿਲਾਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ