ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਟਵਿੱਟਰ ਉੱਤੇ ਇਹ ਚਿੰਤਾ ਜ਼ਾਹਰ ਕਰਦਿਆਂ ਲਿਖਿਆ ਕਿ ਭਾਰਤ ਸਰਕਾਰ ਨੂੰ ਮੁਸਲਮਾਨ ਵਿਰੋਧੀ ਭਾਵਨਾਵਾਂ ਨੂੰ ਰੋਕਣਾ ਚਾਹੀਦਾ ਹੈ।
ਚੰਡੀਗੜ੍ਹ 15 ਅਪ੍ਰੈਲ 2022: ਭਾਰਤ ਵਿਚ ਪਵਿੱਤਰ ਦਿਨ ਰਾਮਨੌਮੀ ਦੇ ਮੌਕੇ ‘ਤੇ ਕਈ ਸ਼ਹਿਰਾਂ ਅਤੇ ਕਸਬਿਆਂ ਵਿਚ ਹਿੰਸਾ ਭੜਕੀ ਉੱਠੀ | ਇਸ ਹਿੰਸਾ ਨੂੰ ਲੈ ਕੇ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ (Jagmeet Singh) ਨੇ ਦੇਸ਼ ਵਿਚ ਘੱਟ ਗਿਣਤੀ ਭਾਈਚਾਰੇ ਖ਼ਿਲਾਫ਼ ਵਧਦੇ ਖ਼ਤਰੇ ‘ਤੇ ਚਿੰਤਾ ਜ਼ਾਹਰ ਕਰਦਿਆਂ ਟਵੀਟ ਕੀਤਾ । ਇਸ ਦੌਰਾਨ ਭਾਰਤੀ ਮੂਲ ਦੇ ਕੈਨੇਡੀਅਨ ਨੇਤਾ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਸਲਿਮ ਵਿਰੋਧੀ ਭਾਵਨਾ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਹਨ।
ਇਸ ਸੰਬੰਧੀ ਜਗਮੀਤ ਸਿੰਘ (jagmeet singh) ਨੇ ਬੀਤੇ ਦਿਨ ਆਪਣੇ ਅਧਿਕਾਰਤ ਟਵਿਟਰ ਹੈਂਡਲ ‘ਤੇ ਟਵੀਟ ਕਰਦੇ ਹੋਏ ਲਿਖਿਆ, ‘ਮੈਂ ਭਾਰਤ ਵਿਚ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਹਿੰਸਾ ਦੀਆਂ ਤਸਵੀਰਾਂ ਅਤੇ ਵੀਡੀਓ ਦੇਖ ਕੇ ਬਹੁਤ ਪਰੇਸ਼ਾਨ ਹਾਂ। ਮੋਦੀ ਸਰਕਾਰ ਨੂੰ ਮੁਸਲਿਮ ਵਿਰੋਧੀ ਭਾਵਨਾਵਾਂ ਨੂੰ ਰੋਕਣਾ ਚਾਹੀਦਾ ਹੈ। ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ। ਕੈਨੇਡਾ ਹਰ ਥਾਂ ਸ਼ਾਂਤੀ ਸਥਾਪਤ ਕਰਨ ਲਈ ਮਜ਼ਬੂਤ ਭੂਮਿਕਾ ਨਿਭਾ ਸਕਦਾ ਹੈ।