Independence Day 2025

ਆਜ਼ਾਦੀ ਦਿਵਸ ‘ਤੇ ਭਾਰਤ ਸਰਕਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਕਰੇਗੀ ਸਨਮਾਨਿਤ

ਚੰਡੀਗੜ੍ਹ, 14 ਅਗਸਤ 2025: Independence Day 2025: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਿਨ੍ਹਾਂ ਨੂੰ 79ਵੇਂ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਮੈਡਲ ਫਾਰ ਐਕਸੈਸ਼ਨਲ ਸਰਵਿਸ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐਸ ਅਧਿਕਾਰੀ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਟੇਟ ਆਰਮਡ ਪੁਲਿਸ ਪੰਜਾਬ ਐਮ.ਐਫ. ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ, ਕਾਊਂਟਰ ਇੰਟੈਲੀਜੈਂਸ, ਲੁਧਿਆਣਾ ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਮੈਡਲ ਦਾ ਸਨਮਾਨ ਦਿੱਤਾ ਜਾਵੇਗਾ |

ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ-II ਗੁਰਦਿਆਲ ਸਿੰਘ ਅਤੇ ਇੱਕ ਪੀਪੀਐਸ ਅਧਿਕਾਰੀ, ਡੀਐਸਪੀ ਐਸਐਸਓਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ‘ਚੋਂ ਹਨ, ਜਿਨ੍ਹਾਂ ਨੂੰ ਅਸਾਧਾਰਨ ਸੇਵਾ ਲਈ ਤਗਮਾ ਦਿੱਤਾ ਜਾਵੇਗਾ। ਇਸਦੇ ਨਾਲ ਹੀ ਬਾਕੀ ਅਧਿਕਾਰੀਆਂ ‘ਚ ਇੰਸਪੈਕਟਰ ਸਤਿੰਦਰ ਕੁਮਾਰ, ਇੰਸਪੈਕਟਰ ਦੀਪਕ ਕੁਮਾਰ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਤੇਜਿੰਦਰਪਾਲ ਸਿੰਘ, ਐਸਆਈ ਅਮਰੀਕ ਸਿੰਘ, ਐਸਆਈ ਸੰਜੀਵ ਕੁਮਾਰ, ਐਸਆਈ ਅੰਮ੍ਰਿਤਪਾਲ ਸਿੰਘ, ਐਸਆਈ ਅਨਿਲ ਕੁਮਾਰ, ਐਸਆਈ ਭੁਪਿੰਦਰ ਸਿੰਘ, ਏਐਸਆਈ ਜਸਵਿੰਦਰਜੀਤ ਸਿੰਘ, ਏਐਸਆਈ ਕੁਲਦੀਪ ਸਿੰਘ ਅਤੇ ਐਸਆਈ ਕ੍ਰਿਸ਼ਨ ਕੁਮਾਰ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ | ਉਨਾਂ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਪੂਰੇ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਉੱਚ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ‘ਚ ਬਹੁਤ ਜ਼ਰੂਰੀ ਹੈ।

Read More: ਪੰਜਾਬ ਕੈਬਿਨਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ‘ਚ ਸੋਧਾਂ ਨੂੰ ਮਨਜ਼ੂਰੀ, ਪੜ੍ਹੋ ਪੂਰੇ ਵੇਰਵੇ

Scroll to Top