PM Modi

ਭਾਰਤ ਸਰਕਾਰ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੋਈ ਕਸਰ ਨਹੀਂ ਛੱਡੇਗੀ: PM ਮੋਦੀ

ਚੰਡੀਗੜ੍ਹ, 10 ਅਗਸਤ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਅੱਜ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਤੋਂ ਪ੍ਰਭਾਵਿਤ ਵਾਇਨਾਡ (Wayanad) ‘ਚ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਵਾਇਨਾਡ ਫੇਰੀ ਦੌਰਾਨ ਹਸਪਤਾਲ ਪੁੱਜੇ ਅਤੇ ਪੀੜਤਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਹਸਪਤਾਲ ‘ਚ ਜ਼ੇਰੇ ਇਲਾਜ ਪੀੜਤਾਂ ਦਾ ਹਾਲ-ਚਾਲ ਜਾਣਿਆ । ਇਸਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਵਾਇਨਾਡ ਦੇ ਪ੍ਰਭਾਵਿਤ ਖੇਤਰ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਲਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਕਿਹਾ ਕਿ ਉਨ੍ਹਾਂ ਨੇ ਇਸ ਆਫ਼ਤ ਨੂੰ ਬਹੁਤ ਨੇੜਿਓਂ ਦੇਖਿਆ ਅਤੇ ਅਨੁਭਵ ਕੀਤਾ ਹੈ। ਕਰੀਬ 45-47 ਸਾਲ ਪਹਿਲਾਂ ਗੁਜਰਾਤ ਦੇ ਮੋਰਬੀ ‘ਚ ਇੱਕ ਡੈਮ ਭਾਰੀ ਮੀਂਹ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ ਅਤੇ ਸ਼ਹਿਰ ‘ਚ ਪਾਣੀ ਭਰ ਗਿਆ ਸੀ । ਪੂਰੇ ਸ਼ਹਿਰ ‘ਚ 10-12 ਫੁੱਟ ਪਾਣੀ ਭਰ ਗਿਆ। ਇਸ ਦੌਰਾਨ 2,500 ਤੋਂ ਵੱਧ ਜਣੇ ਮਾਰੇ ਗਏ ਸਨ। ਮੈਂ ਲਗਭਗ ਛੇ ਮਹੀਨੇ ਉੱਥੇ ਇੱਕ ਵਲੰਟੀਅਰ ਵਜੋਂ ਰਿਹਾ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਹਲਾਤਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਭਾਰਤ ਸਰਕਾਰ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Scroll to Top