ਗੁਰਦਾਸਪੁਰ, 09 ਸਤੰਬਰ 2024: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ’ਤੇ ਭਲਕੇ ਯਾਨੀ 10 ਸਤੰਬਰ, 2024 ਨੂੰ ਗੁਰਦਾਸਪੁਰ (Gurdaspur) ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ‘ਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ |
ਮਈ 2, 2026 12:57 ਬਾਃ ਦੁਃ




