ਅੰਮ੍ਰਿਤਸਰ, 19 ਅਪ੍ਰੈਲ 2023: ਸੂਬੇ ਭਰ ਦੀਆਂ ਮੰਡੀਆਂ ਦੇ ਨਾਲ ਅੰਮ੍ਰਿਤਸਰ ਦੇ ਭਗਤਾਂ ਵਾਲਾ ਦਾਣਾ ਮੰਡੀ (Bhagtanwala Dana Mandi) ਵਿਖੇ ਵੀ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਮੰਡੀਆਂ ਵਿੱਚ ਕਈ ਤਰਾਂ ਦੀਆਂ ਸਮੱਸਿਆਵਾਂ ਆ ਰਹੀਆਂ ਹਨ, ਇਨ੍ਹਾਂ ਸਮੱਸਿਆਵਾਂ ਤੋਂ ਸਭ ਤੋਂ ਵੱਡੀ ਸਮੱਸਿਆ ਢੋਆ-ਢੁਆਈ ਹੈ, ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਅਮਨਦੀਪ ਸਿੰਘ ਛੀਨਾ ਪ੍ਰਧਾਨ ਆੜਤੀ ਐਸੋਸੀਏਸ਼ਨ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿ ਢੋਆ-ਢੁਆਈ ਦੀ ਮੁਸ਼ਕਿਲ ਪੇਸ਼ ਆ ਰਹੀ ਹੈ, ਉਨ੍ਹਾਂ ਕਿਹਾ ਕਿ ਹਰ ਵਰ੍ਹੇ ਇਹ ਲਿਫਟਿੰਗ ਦੀ ਸਮੱਸਿਆ ਆਉਂਦੀ ਹੈ |
ਇਸ ਸਾਲ ਵੀ ਇਹੋ ਜਿਹੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਪਹੁੰਚੇ ਹਨ ਉਨ੍ਹਾਂ ਨੂੰ ਇਸ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੇ ਅੱਜ ਸ਼ਾਮ ਤੱਕ ਇਸ ਨੂੰ ਹੱਲ ਕਰਵਾਉਣ ਦਾ ਦਾਅਵਾ ਵੀ ਕੀਤਾ | ਮੰਡੀ (Bhagtanwala Dana Mandi) ਵਿੱਚ ਪਹੁੰਚੇ ਬਲਬੀਰ ਸਿੰਘ ਚੇਅਰਮੈਨ ਫੂਡ ਸਪਲਾਈ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਹ ਭਾਵੇਂ ਲਿਫਟਿੰਗ ਦੀ ਸਮੱਸਿਆ ਜਾਂ ਫਿਰ ਕੋਈ ਵੀ ਸਮੱਸਿਆ ਹੋਵੇ |
ਉਨ੍ਹਾਂ ਨੇ ਕਿਹਾ ਕਿ ਜਲਦ ਤੋਂ ਜਲਦ ਹੱਲ ਕਰਕੇ ਕਿਸਾਨਾਂ ਦੀ ਜਿਣਸ ਨੂੰ ਜਲਦੀ ਤੋਂ ਜਲਦੀ ਚੁੱਕਿਆ ਜਾਵੇਗਾ, ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਗਿਰਦਾਵਰੀ ਹੋ ਗਈਆਂ ਹਨ, ਉਨ੍ਹਾਂ ਨੂੰ ਖ਼ਰਾਬੇ ਦੇ ਉਹਨਾਂ ਦਾ ਮੁਆਵਜ਼ਾ ਜਲਦ ਦਿੱਤਾ ਜਾਵੇਗਾ ਅਤੇ ਬਾਕੀ ਬਚੀਆਂ ਗਿਰਦਾਵਰੀਆਂ ਦੇ ਖ਼ਰਾਬੇ ਦਾ ਮੁਆਵਜ਼ਾ ਵੀ ਗਿਰਦਾਵਰੀਆਂ ਤੋਂ ਬਾਅਦ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਵੇਗਾ | ਇਸ ਤੋਂ ਇਲਾਵਾ 12 ਪਰਸੈਂਟ ਨਮੀ ਦੇ ਨਾਲ ਦਾਣਾ ਚੁੱਕਿਆ ਜਾ ਰਿਹਾ ਹੈ |